ਸਦਾਨੰਦ ਵਸੰਤ ਦਾਤੇ ਐੱਨਆਈਏ ਦੇ ਡਾਇਰੈਕਟਰ ਜਨਰਲ ਨਿਯੁਕਤ
06:40 AM Mar 28, 2024 IST
ਨਵੀਂ ਦਿੱਲੀ, 27 ਮਾਰਚ
ਮਹਾਰਾਸ਼ਟਰ ਅਤਿਵਾਦ ਵਿਰੋਧੀ ਦਸਤੇ ਦੇ ਮੁਖੀ ਸਦਾਨੰਦ ਵਸੰਤ ਦਾਤੇ ਨੂੰ ਕੌਮੀ ਜਾਂਚ ਏਜੰਸੀ (ਐੱਨਆਈਏ) ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਹੁਕਮ ਪਰਸੋਨਲ ਮੰਤਰਾਲੇ ਨੇ ਜਾਰੀ ਕੀਤੇ ਹਨ। ਦਾਤੇ ਮਹਾਰਾਸ਼ਟਰ ਕਾਡਰ ਦੇ 1990 ਬੈਚ ਦੇ ਆਈਪੀਐੱਸ ਅਫਸਰ ਹਨ। ਹੁਕਮਾਂ ’ਚ ਕਿਹਾ ਗਿਆ ਹੈ ਕਿ ਕੈਬਨਿਟ ਦੀ ਨਿਯੁਕਤੀ ਕਮੇਟੀ (ਏਸੀਸੀ) ਨੇ ਐੱਨਆਈਏ ਦੇ ਡਾਇਰੈਕਟਰ ਜਨਰਲ ਦੇ ਅਹੁਦੇ ’ਤੇ ਦਾਤੇ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਉਨ੍ਹਾਂ ਦਾ ਕਾਰਜਕਾਲ 31 ਦਸੰਬਰ 2026 ਤੱਕ ਉਨ੍ਹਾਂ ਦੀ ਸੇਵਾਮੁਕਤੀ ਤੱਕ ਹੋਵੇਗਾ। ਇਹ ਹੁਕਮ 26 ਮਾਰਚ ਨੂੰ ਜਾਰੀ ਕੀਤਾ ਗਿਆ। ਉਹ ਦਿਨਕਰ ਗੁਪਤਾ ਦੀ ਥਾਂ ਲੈਣਗੇ ਜੋ 31 ਮਾਰਚ ਨੂੰ ਸੇਵਾਮੁਕਤ ਹੋ ਰਹੇ ਹਨ। -ਪੀਟੀਆਈ
Advertisement
Advertisement