ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਦਗੁਰੂ ਜੱਗੀ ਵਾਸੂਦੇਵ ਦੇ ਦਿਮਾਗ ਦੀ ਸਰਜਰੀ ਹੋਈ

07:26 AM Mar 21, 2024 IST
ਦਿੱਲੀ ਦੇ ਅਪੋਲੋ ਹਸਪਤਾਲ ’ਚ ਜ਼ੇਰੇ ਇਲਾਜ ਸਦਗੁਰੂ ਜੱਗੀ ਵਾਸੂਦੇਵ। -ਫੋਟੋ: ਪੀਟੀਆਈ

ਨਵੀਂ ਦਿੱਲੀ, 20 ਮਾਰਚ
ਧਾਰਮਿਕ ਆਗੂ ਸਦਗੁਰੂ ਜੱਗੀ ਵਾਸੂਦੇਵ ਦੀ ਖੋਪੜੀ ’ਚ ਖੂਨ ਵਗਣ ਕਾਰਨ ਉਨ੍ਹਾਂ ਨੂੰ ਹੰਗਾਮੀ ਹਾਲਤ ਵਿੱਚ ਇੱਥੋਂ ਦੇ ਇੱਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੇ ਦਿਮਾਗ ਦੀ ਸਰਜਰੀ ਕੀਤੀ ਗਈ। ਹੁਣ ਉਹ ਠੀਕ ਹੋ ਰਹੇ ਹਨ। ਇਹ ਜਾਣਕਾਰੀ ਹਸਪਤਾਲ ਦੇ ਇੱਕ ਡਾਕਟਰਾਂ ਨੇ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਨ੍ਹਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ ਹੈ।
ਇੰਦਰਪ੍ਰਸਥ ਅਪੋਲੋ ਹਸਪਤਾਲ ਦੇ ਇੱਕ ਬਿਆਨ ਜਾਰੀ ਕਰਕੇ ਕਿਹਾ, ‘ਖੋਪੜੀ ’ਚੋਂ ਖੂਨ ਸਾਫ ਕਰਨ ਲਈ 17 ਮਾਰਚ ਨੂੰ ਸਰਜਰੀ ਕੀਤੀ ਗਈ ਹੈ। ਸਰਜਰੀ ਤੋਂ ਬਾਅਦ ਸਦਗੁਰੂ ਨੂੰ ਵੈਂਟੀਲੇਟਰ ਤੋਂ ਹਟਾ ਦਿੱਤਾ ਗਿਆ ਹੈ।’ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਾਲਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਸਦਗੁਰੂ ਜੱਗੀ ਨੇ ਹਸਪਤਾਲ ਦੇ ਬੈੱਡ ਤੋਂ ਆਪਣੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ਉਨ੍ਹਾਂ ਹਲਕੇ-ਫੁਲਕੇ ਅੰਦਾਜ਼ ’ਚ ਲਿਖਿਆ, ‘ਅਪੋਲੋ ਹਸਪਤਾਲ ਦੇ ਡਾਕਟਰਾਂ ਨੇ ਮੇਰੀ ਖੋਪੜੀ ’ਚ ਕੱਟ ਲਗਾ ਕੇ ਕੁਝ ਲੱਭਣ ਦੀ ਕੋਸ਼ਿਸ਼ ਕੀਤੀ ਪਰ ਸਭ ਖਾਲੀ ਮਿਲਿਆ। ਇਸ ਲਈ ਉਨ੍ਹਾਂ ਇਸ ਨੂੰ ਬੰਦ ਕਰ ਦਿੱਤਾ। ਮੈਂ ਟਾਕੀ ਲੱਗੀ ਖੋਪੜੀ ਪਰ ਨੁਕਸਾਨੇ ਦਿਮਾਗ ਨਾਲ ਇੱਥੇ ਦਿੱਲੀ ਵਿੱਚ ਹਾਂ।’ ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਦਗੁਰੂ ਜੱਗੀ ਵਾਸੂਦੇਵ ਨਾਲ ਫੋਨ ’ਤੇ ਗੱਲਬਾਤ ਕਰਦੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ। ਉਨ੍ਹਾਂ ਐਕਸ ’ਤੇ ਲਿਖਿਆ, ‘ਸਦਗੁਰੂ ਜੇਵੀ ਜੀ ਨਾਲ ਗੱਲ ਕੀਤੀ ਅਤੇ ਉਨ੍ਹਾਂ ਦੀ ਚੰਗੀ ਸਿਹਤ ਤੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ।’ -ਪੀਟੀਆਈ

Advertisement

Advertisement
Advertisement