For the best experience, open
https://m.punjabitribuneonline.com
on your mobile browser.
Advertisement

ਸਦਗੁਰੂ ਜੱਗੀ ਵਾਸੂਦੇਵ ਨੂੰ ਹਸਪਤਾਲ ਤੋਂ ਛੁੱਟੀ ਮਿਲੀ

07:09 AM Mar 28, 2024 IST
ਸਦਗੁਰੂ ਜੱਗੀ ਵਾਸੂਦੇਵ ਨੂੰ ਹਸਪਤਾਲ ਤੋਂ ਛੁੱਟੀ ਮਿਲੀ
ਦਿੱਲੀ ’ਚ ਹਸਪਤਾਲ ਤੋਂ ਬਾਹਰ ਆਉਂਦੇ ਹੋਏ ਸਦਗੁਰੂ ਜੱਗੀ ਵਾਸੂਦੇਵ। -ਫੋਟੋ: ਪੀਟੀਆਈ
Advertisement

ਨਵੀਂ ਦਿੱਲੀ, 27 ਮਾਰਚ
ਧਾਰਮਿਕ ਆਗੂ ਸਦਗੁਰੂ ਜੱਗੀ ਵਾਸੂਦੇਵ ਨੂੰ ਅੱਜ ਇੱਥੋਂ ਦੇ ਨਿੱਜੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਖੋਪੜੀ ’ਚ ਖੂਨ ਵਗਣ ਕਾਰਨ ਉਨ੍ਹਾਂ ਨੂੰ ਹੰਗਾਮੀ ਹਾਲਤ ਵਿੱਚ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਦੇ ਦਿਮਾਗ ਦੀ ਸਰਜਰੀ ਕੀਤੀ ਗਈ। ਅਪੋਲੋ ਹਸਪਤਾਲ ਗਰੁੱਪ ਦੇ ਜੁਆਇੰਟ ਮੈਨੇਜਿੰਗ ਡਾਇਰੈਕਟਰ ਸੰਗੀਤਾ ਰੈਡੀ ਦੇ ਹਵਾਲੇ ਨਾਲ ਸੰਸਥਾ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ’ਤੇ ਤਸੱਲੀ ਪ੍ਰਗਟ ਕੀਤੀ ਹੈ। ਇੰਦਰਪ੍ਰਸਥ ਅਪੋਲੋ ਹਸਪਤਾਲ ਮੁਤਾਬਕ ਉਨ੍ਹਾਂ ਦੀ 17 ਮਾਰਚ ਨੂੰ ਸਰਜਰੀ ਕੀਤੀ ਗਈ ਸੀ। ਉਨ੍ਹਾਂ ਨੂੰ ਛੁੱਟੀ ਦੇਣ ਮੌਕੇ ਸਦਗੁਰੂ ਦੇ ਸ਼ਰਧਾਲੂ ਹਸਪਤਾਲ ਦੇ ਗੇਟ ਅੱਗੇ ਇਕੱਤਰ ਹੋ ਗਏ ਸਨ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×