For the best experience, open
https://m.punjabitribuneonline.com
on your mobile browser.
Advertisement

ਅਧਿਆਪਕਾਂ ਨੂੰ ਤਰਸ ਰਹੇ ਨੇ ਸੜੋਆ ਬਲਾਕ ਦੇ ਸਕੂਲ

07:18 AM Jan 01, 2024 IST
ਅਧਿਆਪਕਾਂ ਨੂੰ ਤਰਸ ਰਹੇ ਨੇ ਸੜੋਆ ਬਲਾਕ ਦੇ ਸਕੂਲ
ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਸਜਾਵਲਪੁਰ ਦਾ ਮੁੱਖ ਗੇਟ।
Advertisement

ਗੁਰਦੇਵ ਸਿੰਘ ਗਹੂੰਣ
ਬਲਾਚੌਰ, 31 ਦਸੰਬਰ
ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿੱਚ ਇਨਕਲਾਬ ਲਿਆਉਣ ਦੇ ਦਾਅਵੇ ਤਾਂ ਕੀਤੇ ਜਾ ਰਹੇ ਹਨ ਪਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸੜੋਆ ਬਲਾਕ ਵਿੱਚ ਦਰਜਨਾਂ ਸਕੂਲਾਂ ਵਿੱਚ ਇੱਕ-ਇੱਕ ਅਧਿਆਪਕ ਸਕੂਲ ਚਲਾ ਰਹੇ ਹਨ। ਇਸੇ ਬਲਾਕ ਦਾ ਸਰਕਾਰੀ ਪ੍ਰਾਇਮਰੀ ਸਕੂਲ ਸਜਾਵਲਪੁਰ ਅਜਿਹਾ ਸਕੂਲ ਹੈ, ਜਿੱਥੇ ਇੱਕ ਹੈੱਡ ਟੀਚਰ, ਤਿੰਨ ਈਟੀਟੀ ਟੀਚਰ ਅਤੇ ਇੱਕ ਪ੍ਰੀ-ਪ੍ਰਾਇਮਰੀ ਟੀਚਰ ਦੀਆਂ ਪੋਸਟਾਂ ਮਨਜ਼ੂਰ ਹਨ ਪਰ ਪੰਜਾਬ ਸਰਕਾਰ ਵੱਲੋਂ ਇੱਥੇ ਇੱਕ ਵੀ ਅਧਿਆਪਕ ਤਾਇਨਾਤ ਨਾ ਹੋਣ ਕਾਰਨ ਇੱਕ ਸਿੱਖਿਆ ਪ੍ਰੋਵਾਈਡਰ ਹੀ ਬੁੱਤਾ ਸਾਰਿਆ ਜਾ ਰਿਹਾ ਹੈ। ਇਸ ਦੇ ਸਿੱਟੇ ਵਜੋਂ ਗ਼ਰੀਬ ਘਰਾਂ ਦੇ 98 ਵਿਦਿਆਰਥੀਆਂ ਦੇ ਭਵਿੱਖ ’ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਇਸੇ ਤਰ੍ਹਾਂ ਇੱੱਕੋ ਕੰਪਲੈਕਸ ਵਿੱਚ ਚੱਲ ਰਹੇ ਇੱਥੋਂ ਦੇ ਮਿਡਲ ਸਕੂਲ ਵਿੱਚ ਅਧਿਆਪਕਾਂ ਦੀਆਂ 4 ਪੋਸਟਾਂ ਮਨਜ਼ੂਰ ਹਨ, ਜਿਨ੍ਹਾਂ ਵਿੱਚੋਂ ਸਿਰਫ਼ ਸਾਇੰਸ ਅਤੇ ਐੱਸਐੱਸ ਦੀਆਂ ਦੋ ਪੋਸਟਾਂ ਹੀ ਭਰੀਆਂ ਹੋਈਆਂ ਹਨ, ਜਦੋਂਕਿ ਪੰਜਾਬੀ ਅਤੇ ਹਿੰਦੀ ਦੀਆਂ ਦੋ ਪੋਸਟਾਂ ਲੰਬੇ ਸਮੇਂ ਤੋਂ ਖਾਲੀ ਪਈਆਂ ਹਨ। ਇਸ ਦੇ ਸਿੱਟੇ ਵਜੋਂ ਇਸ ਸਕੂਲ ਦੇ ਵਿਦਿਆਰਥੀ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਦੇ ਗਿਆਨ ਤੋਂ ਵੀ ਸੱਖਣੇ ਹਨ। ਜ਼ਿਕਰਯੋਗ ਹੈ ਕਿ ਸੇਵਾਮੁਕਤ ਅਧਿਆਪਕ ਪਰਮਾ ਨੰਦ ਵਲੋਂ ਪਿੰਡ ਵਾਸੀਆਂ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਇਸ ਸਕੂਲ ਵਿੱਚ ਮਜ਼ਬੂਤ ਬੁਨਿਆਦੀ ਢਾਂਚਾ ਉਸਾਰ ਕੇ ਮਾਡਲ ਸਕੂਲ ਵਜੋਂ ਵਿਕਸਿਤ ਕੀਤਾ ਗਿਆ ਸੀ। ਇਸ ਨੂੰ ਦੇਖਣ ਹਿਤ ਤਤਕਾਲੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਜਿੱਥੇ ਆਪ ਇਸ ਸਕੂਲ ਦੇ ਕਈ ਦੌਰੇ ਕੀਤੇ ਸਨ, ਉੱਥੇ ਪੰਜਾਬ ਦੇ ਸਕੂਲਾਂ ਦੇ ਪ੍ਰਿੰਸੀਪਲਾਂ, ਮੁੱਖ ਅਧਿਆਪਕਾਂ ਅਤੇ ਅਧਿਆਪਕਾਂ ਨੂੰ ਇਸ ਸਕੂਲ ਨੂੰ ਦਿਖਾ ਕੇ ਅਜਿਹਾ ਕੰਮ ਕਰਨ ਲਈ ਕਿਹਾ ਗਿਆ ਸੀ।
ਪਿੰਡ ਦੇ ਸਰਪੰਚ ਮਨਮੋਹਨ ਸਿੰਘ ਖੇਲਾ, ਸਮੂਹ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਸਿੱਖਿਆ ਮੰਤਰੀ ਪੰਜਾਬ ਨੂੰ ਅਰਜ਼ੀ ਭੇਜ ਕੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪਿੰਡ ਦੇ ਪ੍ਰਾਇਮਰੀ ਅਤੇ ਮਿਡਲ ਸਕੂਲ ਦੇ ਵਿਦਿਆਰਥੀਆਂ ਦਾ ਭਵਿੱਖ ਤਬਾਹ ਹੋਣ ਤੋਂ ਬਚਾਉਣ ਹਿਤ ਦੋਵਾਂ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਪਈਆਂ ਪੋਸਟਾਂ ਨੂੰ ਪਹਿਲ ਦੇ ਆਧਾਰ ’ਤੇ ਭਰਿਆ ਜਾਵੇ।

Advertisement

ਮਾਮਲਾ ਧਿਆਨ ਵਿੱਚ ਨਹੀਂ: ਬੀਪੀਈਓ

ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੜੋਆ ਰਣਜੀਤ ਸਿੰਘ ਅਨੁਸਾਰ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ ਅਤੇ ਜਲਦੀ ਹੀ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਨਾਲ ਕਈ ਵਾਰ ਸੰਪਰਕ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਫੋਨ ਨਹੀਂ ਚੁੱੱਕਿਆ। ਇਸ ਸਬੰਧੀ ਵਿਧਾਇਕ ਸੰਤੋਸ਼ ਕਟਾਰੀਆ ਨੇ ਜਲਦੀ ਹੀ ਖਾਲੀ ਅਸਾਮੀਆਂ ਭਰਨ ਦਾ ਵਿਸ਼ਵਾਸ ਦਿਵਾਇਆ।

Advertisement
Author Image

Advertisement
Advertisement
×