ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਫ਼ਾਈ ਸੇਵਕ ਯੂਨੀਅਨ ਵੱਲੋਂ ਭੁੱਖ ਹੜਤਾਲ ਸ਼ੁਰੂ

07:49 AM Jul 03, 2024 IST

ਪੱਤਰ ਪ੍ਰੇਰਕ
ਚੰਡੀਗੜ੍ਹ, 2 ਜੁਲਾਈ
ਤਨਖ਼ਾਹਾਂ ਵਿੱਚ ਡੀਸੀ ਰੇਟ ਲਾਗੂ ਕਰਨ ਦੀ ਮੰਗ ਲਈ ਅੱਜ ਜਨ-ਸੁਵਿਧਾ ਸ਼ੌਚਾਲਯ ਸਫ਼ਾਈ ਸੇਵਕ ਯੂਨੀਅਨ ਦੇ ਬੈਨਰ ਹੇਠ ਕਰਮਚਾਰੀਆਂ ਵੱਲੋਂ ਸੈਕਟਰ-17 ਸਥਿਤ ਨਗਰ ਨਿਗਮ ਦਫ਼ਤਰ ਅੱਗੇ 24 ਘੰਟੇ ਦੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ। ਪਹਿਲੇ ਦਿਨ ਮਨੀਮਾਜਰਾ ਦੇ ਪੰਜ ਕਰਮਚਾਰੀ ਰਾਜ ਕੁਮਾਰ, ਸੁਨੀਲ ਸੂਦ, ਅਸ਼ੋਕ ਕੁਮਾਰ-1, ਅਸ਼ੋਕ ਕੁਮਾਰ-2 ਅਤੇ ਦਕਸ਼ਮ ਭੁੱਖ ਹੜਤਾਲ ’ਤੇ ਬੈਠੇ। ਧਰਨਾਕਾਰੀਆਂ ਵੱਲੋਂ ਨਿਗਮ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਕੋਆਰਡੀਨੇਸ਼ਨ ਕਮੇਟੀ ਆਫ ਗੌਰਮਿੰਟ ਐਂਡ ਐੱਮਸੀ ਕਰਮਚਾਰੀ ਅਤੇ ਵਰਕਰ ਯੂਟੀ ਚੰਡੀਗੜ੍ਹ ਦੇ ਪ੍ਰਧਾਨ ਸਤਿੰਦਰ ਸਿੰਘ, ਜਨਰਲ ਸਕੱਤਰ ਰਾਕੇਸ਼ ਕੁਮਾਰ, ਯੂਨੀਅਨ ਦੇ ਪ੍ਰਧਾਨ ਅਸ਼ੋਕ ਕੁਮਾਰ ਬੈਣੀਵਾਲ, ਯਸ਼ਪਾਲ ਰਾਣਾ, ਬਿਜਲੀ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕਿਸ਼ੋਰੀ ਲਾਲ, ਜਲ ਸਪਲਾਈ ਯੂਨੀਅਨ ਦੇ ਪ੍ਰਧਾਨ ਰਜਿੰਦਰ ਸਿੰਘ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਹੋਰ ਮੰਗਾਂ ਦੇ ਨਾਲ-ਨਾਲ ਬਕਾਇਆ ਤਨਖ਼ਾਹਾਂ ਜਾਰੀ ਕੀਤੀਆਂ ਜਾਣ, ਠੇਕੇਦਾਰਾਂ ਵੱਲੋਂ ਮਜ਼ਦੂਰਾਂ ਦਾ ਸ਼ੋਸ਼ਣ ਬੰਦ ਕੀਤਾ ਜਾਵੇ, ਕਿਰਤ ਕਾਨੂੰਨ ਲਾਗੂ ਕੀਤਾ ਜਾਵੇ ਆਦਿ। ਧਰਨੇ ਨੂੰ ਐੱਮਓਐੱਚ ਤੋਂ ਰਾਮ ਵੀਰ ਸ਼ੌਦਾਈ, ਗੁਰਦੇਵ ਸਿੰਘ ਅਤੇ ਸੁਨੀਲ ਸੂਦ ਤੋਂ ਇਲਾਵਾ ਮਹਿਲਾ ਵਿੰਗ ਦੀ ਪ੍ਰਧਾਨ ਗੀਤਾ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement