ਸਫ਼ਰ-ਏ-ਦਸ਼ਮੇਸ਼ ਯਾਤਰਾ ਦਾ ਗੁਰਦੁਆਰਾ ਟੋਕਾ ਸਾਹਿਬ ਪਹੁੰਚਣ ’ਤੇ ਸਨਮਾਨ
ਫਰਿੰਦਰ ਪਾਲ ਗੁਲਿਆਣੀ
ਨਰਾਇਣਗੜ੍ਹ, 4 ਦਸੰਬਰ
ਇੱਥੇ ਸਾਬਕਾ ਚੇਅਰਮੈਨ ਗੁਰਪਾਲ ਸਿੰਘ ਅਕਬਰਪੁਰ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਟੋਕਾ ਸਾਹਿਬ ਵਿੱਚ ਸਫ਼ਰ-ਏ-ਦਸ਼ਮੇਸ਼ ਦੇ ਪ੍ਰਬੰਧਕ, ਗੁਰਦੁਆਰਾ ਸ੍ਰੀ ਨਾਡਾ ਸਾਹਿਬ ਦੇ ਹੈੱਡ ਗ੍ਰੰਥੀ ਜਗਜੀਤ ਸਿੰਘ, ਗੁਰਦੁਆਰਾ ਸ੍ਰੀ ਟੋਕਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਨੂੰ ਵਧਾਈ ਦਿੱਤੀ। ਸਮਾਗਮ ਵਿੱਚ ਪਹੁੰਚੀ ਸਮੂਹ ਸੰਗਤ ਅਤੇ ਪ੍ਰਬੰਧਕ ਕਮੇਟੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਫ਼ਰ-ਏ-ਦਸਮੇਸ਼ ਇੱਕ ਸ਼ਲਾਘਾਯੋਗ ਕਦਮ ਹੈ, ਜਿਸ ਵਿੱਚ ਸਮੂਹ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਗਿਆ ਹੈ, ਜਿਸ ਲਈ ਹਰ ਕੋਈ ਵਧਾਈ ਦਾ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਨਾਲ ਜਿੱਥੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਇਤਿਹਾਸ ਨਾਲ ਜੋੜਿਆ ਜਾਵੇਗਾ, ਉੱਥੇ ਹੀ ਬੱਚਿਆਂ ਨੂੰ ਸਿੱਖ ਗੁਰੂਆਂ ਦੇ ਜੀਵਨ ਬਾਰੇ ਜਾਣਕਾਰੀ ਮਿਲੇਗੀ।
ਗੁਰਦੁਆਰਾ ਸ੍ਰੀ ਨਾਡਾ ਸਾਹਿਬ ਦੇ ਹੈੱਡ ਗ੍ਰੰਥੀ ਜਗਜੀਤ ਸਿੰਘ ਨੇ ਵੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗੁਰਦੁਆਰਾ ਸ੍ਰੀ ਟੋਕਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਪ੍ਰਬੰਧਕ ਕਮੇਟੀਆਂ ਅਤੇ ਹਲਕੇ ਦੀਆਂ ਸਮੂਹ ਸੰਗਤਾਂ ਦਾ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਅਤੇ ਵਿਸ਼ੇਸ਼ ਤੌਰ ‘ਤੇ ਸਾਬਕਾ ਚੇਅਰਮੈਨ ਗੁਰਪਾਲ ਸਿੰਘ ਅਕਬਰਪੁਰ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਗੁਰਪਾਲ ਸਿੰਘ ਨੇ ਅਕਾਲ ਅਕੈਡਮੀ ਦੀਆਂ ਬੱਸਾਂ ਅਤੇ ਗੁਰਪਾਲ ਸਿੰਘ ਵੱਲੋਂ ਪ੍ਰਬੰਧ ਕੀਤੇ ਵਾਹਨਾਂ ਰਾਹੀਂ ਹਲਕੇ ਦੀ ਸੰਗਤ ਨੂੰ ਗੁਰਦੁਆਰਾ ਸਾਹਿਬ ਲਿਜਾਣ ਤੇ ਛੱਡ ਕੇ ਆਉਣ ਦੀ ਸੇਵਾ ਕੀਤੀ ਜਿਸ ਲਈ ਉਨ੍ਹਾਂ ਦਾ ਵੀ ਧੰਨਵਾਦ ਹੈ।