ਟਾਂਡਾ ਵਿੱਚ ਸਫ਼ਰ-ਏ-ਸ਼ਹਾਦਤ ਸ਼ਹੀਦੀ ਸਮਾਗਮ
ਟਾਂਡਾ:
ਇਥੇ ਰਾਜ ਕਰੇਗਾ ਖਾਲਸਾ ਗਤਕਾ ਅਖਾੜਾ ਵੱਲੋਂ ਕਰਵਾਇਆ ਗਿਆ ਪੰਜ-ਰੋਜ਼ਾ ਸਫਰ-ਏ-ਸ਼ਹਾਦਤ ਸ਼ਹੀਦੀ ਸਮਾਗਮ ਬੀਤੀ ਰਾਤ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਸਮਾਪਤ ਹੋ ਗਿਆ। ਅਖਾੜਾ ਪ੍ਰਧਾਨ ਮਨਜੀਤ ਸਿੰਘ ਖਾਲਸਾ ਦੀ ਦੇਖ-ਰੇਖ ਵਿੱਚ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਦੇ ਦਿਸ਼ਾ-ਨਿਰਦੇਸ਼ ’ਤੇ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਰਾਮਗੜ੍ਹੀਆ ਟਾਂਡਾ ਵਿੱਚ ਕਰਵਾਏ ਗਏ ਸਮਾਗਮ ਦੇ ਆਖਰੀ ਦਿਨ ਸਜਾਏ ਗਏ ਰਾਤਰੀ ਦੀਵਾਨ ਵਿਚ ਬੀਬੀ ਸਹਿਜਪ੍ਰੀਤ ਕੌਰ, ਬੀਬੀ ਜਸਦੀਪ ਕੌਰ, ਬੀਬੀ ਜਸਪ੍ਰੀਤ ਕੌਰ, ਬੀਬੀ ਮਨਲੀਨ ਕੌਰ, ਕਾਕਾ ਚਰਨਜੋਤ ਸਿੰਘ, ਮਨਜੋਤ ਸਿੰਘ, ਸਹਿਜਪ੍ਰੀਤ ਸਿੰਘ, ਭਾਈ ਭੁਪਿੰਦਰ ਸਿੰਘ ਸੋਹਲਪੁਰ, ਭਾਈ ਜਸਵਿੰਦਰ ਸਿੰਘ ਅਤੇ ਭਾਈ ਸੁਰਿੰਦਰ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਬਾਬਾ ਫ਼ਤਹਿ ਸਿੰਘ ਵੈੱਲਫੇਅਰ ਸੁਸਾਇਟੀ ਵੱਲੋਂ ਦੁੱਧ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਬਾਈ ਅਨਮੋਲਾ ਨੰਦ , ਵਿਧਾਇਕ ਜਸਵੀਰ ਸਿੰਘ ਰਾਜਾ, ਕੇਸ਼ਵ ਸਿੰਘ ਸੈਣੀ, ਗੁਰਦੀਪ ਹੈਪੀ, ਰਣਜੀਤ ਸਿੰਘ ਸਿੱਧੂ, ਵਰਿੰਦਰ ਸਿੰਘ ਖੱਖ, ਪਰਮਜੀਤ ਸਿੰਘ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ