ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੇਫ਼ ਵਾਹਨ ਪਾਲਿਸੀ: ਬਠਿੰਡਾ ਟਰੈਫ਼ਿਕ ਪੁਲੀਸ ਵੱਲੋਂ ਸਕੂਲੀ ਬੱਸਾਂ ਦੀ ਚੈਕਿੰਗ

07:06 AM Apr 19, 2024 IST
ਬਠਿੰਡਾ ਟਰੈਫ਼ਿਕ ਪੁਲੀਸ ਸਕੂਲੀ ਬੱਸਾਂ ਅਤੇ ਵੈਨਾਂ ਦੀ ਚੈਕਿੰਗ ਕਰਦੀ ਹੋਈ।

ਸ਼ਗਨ ਕਟਾਰੀਆ
ਬਠਿੰਡਾ, 18 ਅਪਰੈਲ
‘ਸੇਫ਼ ਵਾਹਨ ਪਾਲਿਸੀ’ ਤਹਿਤ ਟਰੈਫ਼ਿਕ ਪੁਲੀਸ ਬਠਿੰਡਾ ਨੇ ਅੱਜ ਸ਼ਹਿਰ ਦੇ ਕੁਝ ਸਕੂਲਾਂ ਵਿਚ ਜਾ ਕੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ। ਇਸ ਕਾਰਵਾਈ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 26 ਬੱਸਾਂ ਦੇ ਚਲਾਨ ਕੀਤੇ ਗਏ ਅਤੇ 2 ਨੂੰ ਜ਼ਬਤ ਕੀਤਾ ਗਿਆ। ਇਹ ਕਵਾਇਦ ਡੀਐੱਸਪੀ ਟਰੈਫ਼ਿਕ ਬਠਿੰਡਾ ਪਰਵੇਸ਼ ਚੋਪੜਾ ਦੀ ਅਗਵਾਈ ਵਿੱਚ ਬਣੀਆਂ ਪੁਲੀਸ ਦੀਆਂ ਟੀਮਾਂ ਨੇ ਅਮਲ ਵਿਚ ਲਿਆਂਦੀ। ਟੀਮਾਂ ਸੇਂਟ ਜੌਸਫ਼ ਕਾਨਵੈਂਟ ਸਕੂਲ ਬਠਿੰਡਾ, ਸੇਂਟ ਜੇਵੀਅਰ ਕਾਨਵੈਂਟ ਸਕੂਲ ਬਠਿੰਡਾ ਅਤੇ ਦਿੱਲੀ ਪਬਲਿਕ ਸਕੂਲ ਬਠਿੰਡਾ ਵਿੱਚ ਗਈਆਂ। ਚੈਕਿੰਗ ਦੌਰਾਨ ਅਧੂਰੇ ਦਸਤਾਵੇਜ਼ਾਂ ਵਾਲੀਆਂ ਬੱਸਾਂ ’ਤੇ ਕਾਰਵਾਈ ਕੀਤੀ ਗਈ। ਸ੍ਰੀ ਚੋਪੜਾ ਨੇ ਦੱਸਿਆ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਬਹੁਤ ਲਾਜ਼ਮੀ ਹੈ, ਇਸ ਲਈ ਵੈਨ ਜਾਂ ਬੱਸ ਵਿੱਚ ਮੁੱਢਲੀਆਂ ਸਹੂਲਤਾਂ ਜਿਵੇਂ ਕਿ ਫ਼ਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਸੀਸੀਟੀਵੀ ਕੈਮਰਾ ਆਦਿ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਰਕਾਰੀ ਨੰਬਰ ਪਲੇਟ, ਫਿਟਨੈੱਸ ਸਰਟੀਫਿਕੇਟ, ਹੈਲਪਰ, ਸਪੀਡ ਗਵਰਨਰ ਜਿਹੀਆਂ ਸਹੂਲਤਾਂ ਹੋਣੀਆਂ ਵੀ ਜ਼ਰੂਰੀ ਹਨ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਕੂਲ ਵੈਨਾਂ/ਬੱਸਾਂ ਅੰਦਰ ਇਨ੍ਹਾਂ ਸਹੂਲਤਾਂ ਦੀ ਨਜ਼ਰਸਾਨੀ ਕਰਨ ਅਤੇ ਕਿਸੇ ਪ੍ਰਕਾਰ ਦੀ ਕਮੀ ਹੋਣ ’ਤੇ ਸਬੰਧਤ ਸਕੂਲ ਦੇ ਧਿਆਨ ਵਿੱਚ ਲਿਆਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਠਿੰਡਾ ਦੇ ਹਰੇਕ ਸਕੂਲ ਨੂੰ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਜੇਕਰ ਕੋਈ ਅਜਿਹਾ ਨਹੀਂ ਕਰਦਾ ਤਾਂ ਉਸ ਸਕੂਲ ਦੇ ਪ੍ਰਬੰਧਕਾਂ ਨੂੰ ਜੁਰਮਾਨਾ ਕੀਤਾ ਜਾਵੇਗਾ ਅਤੇ ਵਾਹਨਾਂ ਨੂੰ ਜ਼ਬਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪਸ਼ਟ ਕੀਤੀ ਕਿ ਸੇਫ਼ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਵਾਹਨਾਂ ਨੂੰ ਬਖਸ਼ਿਆ ਨਹੀ ਜਾਵੇਗਾ। ਇਸ ਮੁਹਿੰਮ ਵਿੱਚ ਇੰਸਪੈਕਟਰ ਗੁਰਦੀਪ ਸਿੰਘ ਇੰਚਾਰਜ ਟਰੈਫ਼ਿਕ ਬਠਿੰਡਾ, ਸਹਾਇਕ ਇੰਚਾਰਜ ਸਬ ਇੰਸਪੈਕਟਰ ਅਮਰੀਕ ਸਿੰਘ ਆਦਿ ਸ਼ਾਮਿਲ ਹੋਏ।

Advertisement

Advertisement
Advertisement