ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਦੀ ਸੁਰੱਖਿਆ ਦਾਅ ’ਤੇ

08:04 AM Jan 11, 2025 IST
ਸੰਘਣੀ ਧੁੰਦ ਦੌਰਾਨ ਬਿਨਾਂ ਫੌਗ ਲਾਈਟਾਂ ਜਾ ਰਹੀ ਪੀਆਰਟੀਸੀ ਦੀ ਬੱਸ।

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 10 ਜਨਵਰੀ
ਧੁੰਦ ਦੌਰਾਨ ਦਿਸਣ ਹੱਦ ਘਟਣ ਕਰ ਕੇ ਨਿੱਤ ਹਾਦਸੇ ਵਾਪਰ ਰਹੇ ਹਨ ਜਿਨ੍ਹਾਂ ’ਚ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਅਜਿਹੇ ਵਿੱਚ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਕਾਫ਼ੀ ਬੱਸਾਂ ਧੁੰਦ ਦੇ ਇਸ ਮੌਸਮ ਦੌਰਾਨ ਬਿਨਾਂ ਫੌਗ ਲਾਈਟਾਂ ਦੇ ਚੱਲ ਰਹੀਆਂ ਹਨ। ਇਨ੍ਹਾਂ ਬੱਸਾਂ ਦੇ ਚਾਲਕਾਂ ਨੂੰ ਸੰਘਣੀ ਧੁੰਦ ਦੌਰਾਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧੁੰਦ ਕਾਰਨ ਵੱਖ ਵੱਖ ਥਾਵਾਂ ’ਤੇ ਹੋ ਰਹੇ ਹਾਦਸਿਆਂ ਦੇ ਬਾਵਜੂਦ ਵੀ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਨੇ ਕਾਰਪੋਰੇਸ਼ਨ ਦੀਆਂ ਬੱਸਾਂ ’ਚ ਸਫ਼ਰ ਕਰ ਰਹੀਆਂ ਸਵਾਰੀਆਂ ਦੀ ਜਾਨ ਦੀ ਸੁਰੱਖਿਆ ਲਈ ਆਪਣੀਆਂ ਬੱਸਾਂ ਅੱਗੇ ਫੌਗ ਲਾਈਟਾਂ ਲਾਉਣ ਦੀ ਜ਼ਹਿਮਤ ਉਠਾਉਣ ਦੀ ਖੇਚਲ ਨਹੀਂ ਕੀਤੀ। ਸੰਘਣੀ ਧੁੰਦ ਦੌਰਾਨ ਦਿਸਣ ਹੱਦ ਦੇ ਵਾਧੇ ਲਈ ਫੌਗ ਲਾਈਟਾਂ ਸਹਾਈ ਹੁੰਦੀਆਂ ਹਨ। ਇਸ ਲਈ ਇਹ ਜ਼ਰੂਰੀ ਹੈ ਕਿ ਧੁੰਦ ’ਚ ਦਿਸਣ ਹੱਦ ਵਧਾਉਣ ਲਈ ਬੱਸਾਂ ਅੱਗੇ ਪੀਲੀਆਂ ਫੌਗ ਲਾਈਟਾਂ ਲਾਈਆਂ ਜਾਣ ਤਾਂ ਜੋ ਬੱਸ ਡਰਾਈਵਰ ਸੜਕ ਅਤੇ ਸਾਹਮਣੇ ਆ ਰਹੇ ਵਾਹਨਾਂ ਨੂੰ ਸਾਫ਼ ਦੇਖ ਸਕਣ ਪਰ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਬਹੁਤੀਆਂ ਬੱਸਾਂ ’ਚ ਫੌਗ ਲਾਈਟਾਂ ਨਾ ਹੋਣ ਕਾਰਨ ਸਵਾਰੀਆਂ ਦੀ ਸੁਰੱਖਿਆ ਖ਼ਤਰੇ ’ਚ ਹੈ। ਰੋਜ਼ਾਨਾ ਸਫ਼ਰ ਕਰਨ ਵਾਲੇ ਹਰਦੇਵ ਸਿੰਘ, ਰਜੇਸ਼ ਕੁਮਾਰ ਤੇ ਵਿਜੇ ਕੁਮਾਰ ਨੇ ਕਿਹਾ ਕਿ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਨੂੰ ਬੱਸਾਂ ਅੱਗੇ ਧੁੰਦ ਬੱਤੀਆਂ ਲਾਉਣੀਆਂ ਚਾਹੀਦੀਆਂ ਹਨ। ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਕਾਰਪੋਰੇਸ਼ਨ ਦੀਆਂ ਜ਼ਿਆਦਾਤਰ ਬੱਸਾਂ ਅੱਗੇ ਫੌਗ ਲਾਈਟਾਂ ਲੱਗੀਆਂ ਹੋਈਆਂ ਹਨ, ਜਿਨ੍ਹਾਂ ਬੱਸਾਂ ਅੱਗੇ ਫੌਗ ਲਾਈਟਾਂ ਨਹੀਂ ਹਨ। ਉਨ੍ਹਾਂ ਬੱਸਾਂ ਅੱਗੇ ਫੌਗ ਲਾਈਟਾਂ ਲਾਉਣ ਦੇ ਮਾਮਲੇ ’ਤੇ ਤੁਰੰਤ ਗ਼ੌਰ ਕੀਤੀ ਜਾਵੇਗੀ।

Advertisement

Advertisement