ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਲੇਅ ਜ਼ੋਨਾਂ ’ਚ ਸੁਰੱਖਿਆ ਪ੍ਰੋਟੋਕੋਲ ਯਕੀਨੀ ਬਣਾਏ ਜਾਣ: ਡੀਸੀ

07:52 AM Jun 28, 2024 IST

ਖੇਤਰੀ ਪ੍ਰਤੀਨਿਧ
ਲੁਧਿਆਣਾ, 27 ਜੂਨ
ਜ਼ਿਲ੍ਹਾ ਲੁਧਿਆਣਾ ਵਿੱਚ ਸ਼ਾਪਿੰਗ ਮਾਲਾਂ/ਮਾਰਕੀਟਾਂ ਵਿੱਚ ਸਥਿਤ ਕਿਡਜ਼ ਪਲੇਅ ਜ਼ੋਨਾਂ ਵਿੱਚ ਸਵਾਰੀਆਂ ਦਾ ਪ੍ਰਬੰਧਨ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਸੁਰੱਖਿਆ ਪ੍ਰੋਟੋਕੋਲ ਪੂਰਾ ਕਰਨਾ ਯਕੀਨੀ ਬਣਾਉਣ। ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਸਾਕਸ਼ੀ ਸਾਹਨੀ ਨੇ ਇੱਕ ਹੁਕਮ ਜਾਰੀ ਕੀਤਾ ਹੈ। ਧਾਰਾ 144, ਕੋਡ ਆਫ ਕ੍ਰਿਮੀਨਲ ਪ੍ਰੋਸੀਜਰ (ਸੀ.ਆਰ.ਪੀ.ਸੀ.), 1973 ਦੇ ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਉਨ੍ਹਾਂ ਹੁਕਮ ਦਿੱਤਾ ਹੈ ਕਿ ਸੁਰੱਖਿਆ ਸਰਟੀਫਿਕੇਟ ਅਧਿਕਾਰੀਆਂ ਕੋਲ ਜਮ੍ਹਾਂ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰੋਟੋਕੋਲ ਦੀ ਨਿਗਰਾਨੀ ਕਰਨ ਲਈ ਸਾਰੇ ਬੱਚਿਆਂ ਦੇ ਖੇਡਣ ਵਾਲੇ ਖੇਤਰਾਂ ਲਈ ਇੱਕ ਸੁਰੱਖਿਆ ਪ੍ਰੋਟੋਕੋਲ ਇੰਚਾਰਜ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਅਜਿਹੇ ਸਥਾਨ ’ਤੇ ਕਿਸੇ ਵੀ ਮੈਡੀਕਲ ਐਮਰਜੈਂਸੀ ਨੂੰ ਸੰਭਾਲਣ ਲਈ ਇੱਕ ਮੈਡੀਕਲ ਐਮਰਜੈਂਸੀ ਪ੍ਰੋਟੋਕੋਲ ਲਾਜ਼ਮੀ ਤੌਰ ’ਤੇ ਮੌਜੂਦ ਹੋਣਾ ਚਾਹੀਦਾ ਹੈ। ਸਵਾਰੀਆਂ ਲਈ ਢਾਂਚਾਗਤ ਸਥਿਰਤਾ ਸਰਟੀਫਿਕੇਟ ਜਮ੍ਹਾਂ ਕਰਨਾ ਵੀ ਲਾਜ਼ਮੀ ਹੋਵੇਗਾ। ਜ਼ਿਲ੍ਹਾ ਮੈਜਿਸਟਰੇਟ ਸਾਹਨੀ ਨੇ ਇਹ ਵੀ ਕਿਹਾ ਕਿ ਇਹ ਸਾਰੇ ਸਰਟੀਫਿਕੇਟ 15 ਦਿਨਾਂ ਦੀ ਮਿਆਦ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਈ.ਓਜ਼ ਨੂੰ ਉਨ੍ਹਾਂ ਦੇ ਅਧਿਕਾਰ ਖੇਤਰਾਂ ਵਿੱਚ ਜਮ੍ਹਾਂ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੁਰੱਖਿਆ ਪੱਖੋਂ ਕੋਈ ਸਮਝੌਤਾ ਨਹੀਂ ਕਰੇਗਾ। ਇਨ੍ਹਾਂ ਹੁਕਮਾਂ ਦੀ ਕਿਸੇ ਤਰ੍ਹਾਂ ਦੀ ਉਲੰਘਣਾ ਕਰਨ ’ਤੇ ਭਾਰਤੀ ਦੰਡਾਵਲੀ, 1860 ਦੀ ਧਾਰਾ 188 ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਇਹ ਹੁਕਮ ਕਮਿਸ਼ਨਰ, ਪੁਲੀਸ, ਲੁਧਿਆਣਾ, ਸੀਨੀਅਰ ਪੁਲੀਸ ਕਪਤਾਨ, ਲੁਧਿਆਣਾ (ਦਿਹਾਤੀ) ਅਤੇ ਖੰਨਾ ਵੱਲੋਂ ਲਾਗੂ ਕੀਤੇ ਜਾਣਗੇ।

Advertisement

Advertisement
Advertisement