For the best experience, open
https://m.punjabitribuneonline.com
on your mobile browser.
Advertisement

ਸ਼ਰਨਾਰਥੀਆਂ ਨੂੰ ਵੋਟ ਬੈਂਕ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਭਗਵਾ ਪਾਰਟੀ: ਕੇਜਰੀਵਾਲ

08:00 AM Mar 16, 2024 IST
ਸ਼ਰਨਾਰਥੀਆਂ ਨੂੰ ਵੋਟ ਬੈਂਕ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਭਗਵਾ ਪਾਰਟੀ  ਕੇਜਰੀਵਾਲ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 15 ਮਾਰਚ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਪਾਕਿਸਤਾਨੀ ਅਤੇ ਬੰਗਲਾਦੇਸ਼ੀ ਸ਼ਰਨਾਰਥੀਆਂ ’ਤੇ ਨਿਸ਼ਾਨਾ ਸੇਧਿਆ ਹੈ। ਪ੍ਰਦਰਸ਼ਨਕਾਰੀਆਂ ਦੇ ਵਿਰੋਧ ਦੀ ਨਿੰਦਾ ਕਰਦੇ ਹੋਏ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਕਸ ’ਤੇ ਲਿਖਿਆ, ‘‘ਇਨ੍ਹਾਂ ਪਾਕਿਸਤਾਨੀਆਂ ਦੀ ਹਿੰਮਤ ? ਪਹਿਲਾਂ ਉਨ੍ਹਾਂ ਨੇ ਸਾਡੇ ਦੇਸ਼ ਵਿੱਚ ਗੈਰਕਾਨੂੰਨੀ ਢੰਗ ਨਾਲ ਘੁਸਪੈਠ ਕੀਤੀ ਤੇ ਸਾਡੇ ਦੇਸ਼ ਦੇ ਕਾਨੂੰਨ ਤੋੜੇ। ਉਨ੍ਹਾਂ ਨੂੰ ਜੇਲ੍ਹ ਵਿੱਚ ਹੋਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਰਨਾਰਥੀਆਂ ਦੀ ਦੇਸ਼ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਅਤੇ ਹੰਗਾਮਾ ਕਰਨ ਦੀ ਇੰਨੀ ਹਿੰਮਤ।’’ ਸ੍ਰੀ ਕੇਜਰੀਵਾਲ ਨੇ ਕਿਹਾ, “ਸੀਏਏ ਲਾਗੂ ਹੋਣ ਤੋਂ ਬਾਅਦ ਪਾਕਿਸਤਾਨੀ ਅਤੇ ਬੰਗਲਾਦੇਸ਼ੀ ਸਾਰੇ ਦੇਸ਼ ਵਿੱਚ ਫੈਲ ਜਾਣਗੇ ਤੇ ਲੋਕਾਂ ਨੂੰ ਪ੍ਰੇਸ਼ਾਨ ਕਰਨਗੇ।’’ ਮੁੱਖ ਮੰਤਰੀ ਨੇ ਕਿਹਾ ਕਿ ਭਗਵਾ ਪਾਰਟੀ ਇਨ੍ਹਾਂ ਸ਼ਰਨਾਰਥੀਆਂ ਨੂੰ ਆਪਣਾ ਵੋਟ ਬੈਂਕ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਆਖਰਕਾਰ ਪੂਰੇ ਦੇਸ਼ ਨੂੰ ਮੁਸੀਬਤ ਵਿੱਚ ਧੱਕ ਦੇਵੇਗੀ।’’ ਇਸ ਤੋਂ ਪਹਿਲਾਂ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਰਹਿ ਰਹੇ ਹਿੰਦੂ ਅਤੇ ਸਿੱਖ ਸ਼ਰਨਾਰਥੀਆਂ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਵਲ ਲਾਈਨਜ਼ ਸਥਿਤ ਰਿਹਾਇਸ਼ ਨੇੜੇ ਪ੍ਰਦਰਸ਼ਨ ਕੀਤਾ ਸੀ ਤੇ ਨਾਗਰਿਕਤਾ (ਸੋਧ) ਕਾਨੂੰਨ ਨੂੰ ਲਾਗੂ ਕਰਨ ਵਿਰੁੱਧ ਦਿੱਤੇ ਬਿਆਨਾਂ ਲਈ ਉਨ੍ਹਾਂ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ। ਕੇਜਰੀਵਾਲ ਨੇ ਪ੍ਰਦਰਸ਼ਨਕਾਰੀਆਂ ਨੂੰ ‘ਪਾਕਿਸਤਾਨੀ’ ਕਹਿ ਕੇ ਨਿੰਦਾ ਕੀਤੀ ਅਤੇ ਇੱਕ ਵੱਡੇ ਫਤਵੇ ਨਾਲ ਚੁਣੇ ਗਏ ਮੁੱਖ ਮੰਤਰੀ ਤੋਂ ਮੁਆਫੀ ਮੰਗਣ ਦੀ ਉਨ੍ਹਾਂ ਦੀ ਦ੍ਰਿੜਤਾ ’ਤੇ ਸਵਾਲ ਕੀਤਾ।

Advertisement

Advertisement
Author Image

joginder kumar

View all posts

Advertisement
Advertisement
×