ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਨ ਸਭਾ ਚੋਣਾਂ ’ਚ ਭਗਵਾ ਪਾਰਟੀ ਦਾ ਸਫਾਇਆ ਹੋ ਜਾਵੇਗਾ: ਸੋਰੇਨ

07:33 AM Jun 30, 2024 IST

ਰਾਂਚੀ, 29 ਜੂਨ
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਅੱਜ ਭਾਜਪਾ ’ਤੇ ਉਨ੍ਹਾਂ ਖ਼ਿਲਾਫ਼ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਅਤੇ ਦਾਅਵਾ ਕੀਤਾ ਕਿ ਇਸ ਸਾਲ ਦੇ ਅੰਤ ’ਚ ਹੋਣ ਵਾਲੀਆਂ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਝਾਰਖੰਡ ’ਚੋਂ ਭਗਵਾ ਪਾਰਟੀ ਦਾ ਸਫਾਇਆ ਹੋ ਜਾਵੇਗਾ। ਉਨ੍ਹਾਂ ਬਿਰਸਾ ਚੌਕ ਵਿੱਚ ਆਦਿਵਾਸੀ ਨਾਇਕ ਤੇ ਆਜ਼ਾਦੀ ਘੁਲਾਟੀਏ ਬਿਰਸਾ ਮੁੰਡਾ ਦੇ ਬੁੱਤ ’ਤੇ ਫੁੱਲਮਾਲਾ ਚੜ੍ਹਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਆਪਣੀ ਰਿਹਾਇਸ਼ ’ਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੋਰੇਨ ਨੇ ਕਿਹਾ ਕਿ ਉਨ੍ਹਾਂ ਨੂੰ ਜੇਲ੍ਹ ਵਿੱਚ ਡੱਕਣ ਲਈ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼ ਬਗਾਵਤ ਹੋਵੇਗੀ ਅਤੇ ਝਾਰਖੰਡ ਦੇ ਲੋਕ ਭਾਜਪਾ ਨੂੰ ਬਖਸ਼ਣਗੇ ਨਹੀਂ। ਜੇਐੱਮਐੱਮ ਦੇ ਕਾਰਜਕਾਰੀ ਪ੍ਰਧਾਨ ਨੇ ਕਿਹਾ, ‘‘ਭਾਜਪਾ ਦੇ ਤਾਬੂਤ ਵਿੱਚ ਆਖਰੀ ਕਿੱਲ ਗੱਡਣ ਦਾ ਸਮਾਂ ਆ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਝਾਰਖੰਡ ’ਚੋਂ ਭਾਜਪਾ ਦਾ ਸਫਾਇਆ ਹੋ ਜਾਵੇਗਾ।’’ ਮਨੀ ਲਾਂਡਰਿੰਗ ਮਾਮਲੇ ਵਿੱਚ ਹਾਈ ਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ਮਗਰੋਂ ਸੋਰੇਨ ਨੂੰ ਬੀਤੇ ਦਿਨ ਬਿਰਸਾ ਮੁੰਡਾ ਜੇਲ੍ਹ ’ਚੋਂ ਰਿਹਾਅ ਕਰ ਦਿੱਤਾ ਗਿਆ ਸੀ। ਸੋਰੇਨ ਨੇ ਦੋਸ਼ ਲਾਇਆ ਕਿ ਭਾਜਪਾ ਨੇ ਸਾਰੇ ਸੰਵਿਧਾਨਕ ਅਦਾਰਿਆਂ ’ਤੇ ਕਬਜ਼ਾ ਕਰ ਲਿਆ ਹੈ ਪਰ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ’ਚ ਲੋਕਾਂ ਨੇ ਉਨ੍ਹਾਂ ਨੂੰ ਸਬਕ ਸਿਖਾਇਆ ਹੈ। ਉਨ੍ਹਾਂ ਕਿਹਾ, ‘‘ਮੇਰੀ ਜਾਣਕਾਰੀ ਵਿੱਚ ਆਇਆ ਹੈ ਕਿ ਉਹ ਵਿਧਾਨ ਸਭਾ ਚੋਣਾਂ ਅੱਗੇ ਪਾਉਣ ਦੀ ਯੋਜਨਾ ਬਣਾ ਰਹੇ ਹਨ। ਮੈਂ ਉਨ੍ਹਾਂ ਨੂੰ ਚੁਣੌਤੀ ਦਿੰਦਾਂ ਹਾਂ ਕਿ ਉਹ ਜਿਹੜੀ ਮਰਜ਼ੀ ਤਰੀਕ ਨੂੰ ਚੋਣਾਂ ਕਰਵਾ ਲੈਣ, ਝਾਰਖੰਡ ਵਿੱਚ ਵਿਧਾਨ ਸਭਾ ਚੋਣਾਂ ਜਿੱਤਣ ਦਾ ਭਾਜਪਾ ਦਾ ਸੁਫ਼ਨਾ ‘ਮੁੰਗੇਰੀਲਾਲ ਕੇ ਹਸੀਨ ਸਪਨੇ’ ਸਾਬਤ ਹੋਵੇਗਾ। -ਪੀਟੀਆਈ

Advertisement

Advertisement
Advertisement