For the best experience, open
https://m.punjabitribuneonline.com
on your mobile browser.
Advertisement

ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦਾ ਜਨਮ ਦਿਹਾੜਾ ਮਨਾਇਆ

08:43 AM Apr 10, 2024 IST
ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦਾ ਜਨਮ ਦਿਹਾੜਾ ਮਨਾਇਆ
ਗੁਰਬਾਣੀ ਕੀਰਤਨ ਕਰਦਾ ਹੋਇਆ ਜਥਾ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 9 ਅਪਰੈਲ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਸਵੇਰੇ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਇਸ ਵਿੱਚ ਭਾਈ ਕੁਲਵਿੰਦਰ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਬਾਬਾ ਜੁਝਾਰ ਸਿੰਘ ਦੇ ਪੂਰੇ ਜੀਵਨ ਬ੍ਰਿਤਾਂਤ ਬਾਰੇ ਜਾਣੂ ਕਰਵਾਇਆ। ਭਾਈ ਸਿਮਰਨਜੀਤ ਸਿੰਘ ਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਨੇ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦੀ ਸ਼ਹਾਦਤ ਬਾਰੇ ਜਾਣੂ ਕਰਵਾਇਆ। ਇਸ ਮੌਕੇ ਭਾਈ ਏਕਮਜੋਤ ਸਿੰਘ, ਭਾਈ ਹਰਬੀਰ ਸਿੰਘ, ਅਕਾਲ ਕਵੀਸ਼ਰੀ ਜਥਾ, ਭਾਈ ਹਰਪ੍ਰੀਤ ਸਿੰਘ, ਮਾਤਾ ਸੁੰਦਰ ਕੌਰ ਸਰਬ ਸਾਂਝੀ ਸੁਸਾਇਟੀ, ਬੀਬੀ ਤੇਜਿੰਦਰ ਕੌਰ, ਭਾਈ ਜਸਵਿੰਦਰ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ, ਭਾਈ ਸੁਖਵਿੰਦਰ ਸਿੰਘ, ਬੀਬੀ ਉੱਤਮਜੀਤ ਕੌਰ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 13 ਅਪਰੈਲ ਨੂੰ ਇਸ ਪਵਿੱਤਰ ਅਸਥਾਨ ’ਤੇ ਖਾਲਸਾ ਸਾਜਨਾ ਦਿਵਸ ਮਨਾਇਆ ਜਾਵੇਗਾ।

Advertisement

Advertisement
Author Image

joginder kumar

View all posts

Advertisement
Advertisement
×