ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੇਖਕਾਂ ਦੀਆਂ ਅਣਛਪੀਆਂ ਲਿਖਤਾਂ ਛਾਪੇਗੀ ਸਾਹਿਤ ਅਕਾਦਮੀ

06:42 AM May 28, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਮਈ
ਚੰਡੀਗੜ੍ਹ ਸਾਹਿਤ ਅਕਾਦਮੀ ਨੇ ਸ਼ਹਿਰ ਦੇ ਲੇਖਕਾਂ ਦੀਆਂ ਅਣਛਪੀਆਂ ਲਿਖਤਾਂ ਛਾਪਣ ਦਾ ਬੀੜਾ ਚੁੱਕਿਆ ਹੈ। ਇਸ ਬਾਰੇ ਅਕਾਦਮੀ ਦੇ ਚੇਅਰਮੈਨ ਮਾਧਵ ਕੌਸ਼ਿਕ ਤੇ ਸਕੱਤਰ ਸੁਭਾਸ਼ ਭਾਸਕਰ ਨੇ ਸ਼ਹਿਰ ਦੇ ਲੇਖਕਾਂ ਦੀਆਂ ਅਣਛਪੀਆਂ ਲਿਖਤਾਂ ਭੇਜਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੇਖਕਾਂ ਦੀਆਂ ਪੰਜਾਬੀ, ਹਿੰਦੀ, ਅੰਗਰੇਜ਼ੀ, ਸੰਸਕ੍ਰਿਤ ਤੇ ਉਰਦੂ ’ਚ ਲਿਖੀ ਹੋਈ ਅਣਛਪੀ ਲਿਖਤਾਂ ਮੰਗੀਆਂ ਹਨ। ਸਕੱਤਰ ਸੁਭਾਸ਼ ਭਾਸਕਰ ਨੇ ਕਿਹਾ ਕਿ ਅਕਾਦਮੀ ਵੱਲੋਂ ਵੱਖ-ਵੱਖ ਕਿਤਾਬਾਂ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ ਅਤੇ ਵਧੀਆਂ ਲਿਖਤਾਂ ਨੂੰ ਛਪਵਾਉਣ ਵਿੱਚ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਲੇਖਕ 5 ਜੁਲਾਈ ਤੱਕ ਸੈਕਟਰ-38 ਸੀ ਵਿੱਚ ਰਾਣੀ ਲਕਸ਼ਮੀ ਬਾਈ ਭਵਨ ਵਿੱਚ ਆਪਣੀਆਂ ਕਿਤਾਬਾਂ ਭੇਜ ਸਕਦੇ ਹਨ।

Advertisement

Advertisement
Advertisement