ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਹਨੀ ਨੇ ਰਾਜ ਸਭਾ ਵਿੱਚ ਨਸ਼ਿਆਂ ਦਾ ਮੁੱਦਾ ਉਠਾਇਆ

08:50 AM Feb 11, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਫਰਵਰੀ
ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਬੀਤੇ ਦਿਨ ਸੰਸਦ ਵਿੱਚ ਪੰਜਾਬ ਅਤੇ ਭਾਰਤ ਦੇ ਹੋਰ ਹਿੱਸਿਆਂ ਵਿੱਚ ਫੈਲੇ ਨਸ਼ੇ ਦਾ ਮੁੱਦਾ ਉਭਾਰਿਆ। ਸ੍ਰੀ ਸਾਹਨੀ ਨੇ 1 ਫਰਵਰੀ ਨੂੰ ਭਾਰਤ-ਪਾਕਿਸਤਾਨ ਬਾਰਡਰ ’ਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਅਤੇ ਬੀਐੱਸਐੱਫ ਦੇ ਨਸ਼ਿਆਂ ਖ਼ਿਲਾਫ਼ ਆਪਰੇਸ਼ਨ ਦੀਆਂ ਤਾਜ਼ਾ ਘਟਨਾਵਾਂ ਦਾ ਜ਼ਿਕਰ ਕਰਦਿਆਂ ਨਸ਼ਿਆਂ ਦੇ ਵਪਾਰ ਨੂੰ ਵਧਾਉਣ ਵਾਲੇ ਮਾਫੀਆ ਨੂੰ ਰੇਖਾਂਕਿਤ ਕੀਤਾ। ਉਨ੍ਹਾਂ ਨੇ ਪਾਕਿਸਤਾਨ ਤੋਂ ਨਸ਼ਾ ਤਸਕਰਾਂ, ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਅਤੇ ਭਾਰਤ ਦੀਆਂ ਜੇਲ੍ਹਾਂ ਤੋਂ ਚੱਲ ਰਹੇ ਨਸ਼ਾ ਮਾਫੀਆ ਵਿਚਕਾਰ ਸਬੰਧਾਂ ਦਾ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਡਰੋਨਾਂ ਰਾਹੀਂ ਨਸ਼ਿਆਂ ਦੀ ਘੁਸਪੈਠ ਚਿੰਤਾ ਦਾ ਵਿਸ਼ਾ ਹੈ, ਸਾਨੂੰ ਅਜਿਹੀਆਂ ਸਰਗਰਮੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਨੂੰ ਐਂਟੀ ਡਰੋਨ ਤਕਨਾਲੋਜੀ ਦੇ ਵਿਕਾਸ ਨੂੰ ਤਰਜੀਹ ਦੇਣ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਸ਼ਹਿਰਾਂ ਅਤੇ ਨਾਈਟ ਕਲੱਬਾਂ ਵਿੱਚ ਨਸ਼ੇ ਦੀ ਆਸਾਨੀ ਨਾਲ ਉਪਲਬਧਤਾ ਸਾਡੇ ਦੇਸ਼ ਦੇ ਨੌਜਵਾਨਾਂ ਨੂੰ ਸਿਉਂਕ ਵਾਂਗ ਖਾ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਨਸ਼ਾ ਵਿਰੋਧੀ ਟਾਸਕ ਫੋਰਸ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਸਥਾਪਨਾ ਲਈ ਨਸ਼ਾ ਤਸਕਰੀ ਅਤੇ ਇਸ ਨਾਲ ਲੜਨ ਲਈ ਕੀਤੇ ਜਾ ਰਹੇ ਯਤਨਾਂ ਦਾ ਵੀ ਜ਼ਿਕਰ ਕੀਤਾ।

Advertisement

Advertisement