ਸਾਹਨੀ ਨੇ ਪੇਂਡੂ ਤੇ ਮਾਰਕੀਟ ਵਿਕਾਸ ਫੀਸਾਂ ਲਈ ਸੀਤਾਰਮਨ ਦਾ ਦਖ਼ਲ ਮੰਗਿਆ
06:50 AM Dec 11, 2024 IST
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਦਸੰਬਰ
ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਵਿੱਤ ਬਾਰੇ ਸੰਸਦੀ ਸਲਾਹਕਾਰ ਕਮੇਟੀ ਦੇ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਕੇਂਦਰੀ ਵਿੱਤ ਮੰਤਰੀ ਡਾ. ਨਿਰਮਲਾ ਸੀਤਾਰਮਨ ਨੂੰ ਪੰਜਾਬ ਲਈ ਪੇਂਡੂ ਵਿਕਾਸ ਫੰਡ ਅਤੇ ਮਾਰਕੀਟ ਵਿਕਾਸ ਫੀਸਾਂ ਦੇ ਭੁਗਤਾਨ ਦੇ ਮੁੱਦੇ ਨੂੰ ਹੱਲ ਕਰਨ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ। ਡਾ. ਸਾਹਨੀ ਨੇ ਕਿਹਾ ਕਿ ਪੰਜਾਬ ਸਭ ਤੋਂ ਵੱਧ 173 ਲੱਖ ਟਨ ਝੋਨਾ ਅਤੇ 125 ਲੱਖ ਟਨ ਪ੍ਰਤੀ ਸਾਲ ਕਣਕ ਦੀ ਖਰੀਦ ਕਰਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਵੱਲੋਂ ਖੇਤੀ ਉਪਜਾਂ ਦੀ ਢੋਆ-ਢੁਆਈ ਲਈ ਮੰਡੀਆਂ ਨੂੰ ਜੋੜਨ ਵਾਲੀਆਂ 64,724 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਵਿਸ਼ਾਲ ਨੈੱਟਵਰਕ ਹੈ, ਜਿਸ ਨੂੰ ਮੰਡੀ ਬੋਰਡ ਵੱਲੋਂ ਸਮੇਂ-ਸਮੇਂ ’ਤੇ ਦਿਹਾਤੀ ਵਿਕਾਸ ਫੰਡ ਰਾਹੀਂ ਅਪਗ੍ਰੇਡ ਕਰਨ ਦੀ ਲੋੜ ਹੈ।
Advertisement
Advertisement
Advertisement