ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਹਨੀ ਨੇ ਪੰਜਾਬ ਲਈ ਕੇਂਦਰ ਤੋਂ ਸਹਿਯੋਗ ਮੰਗਿਆ

08:19 AM Jun 19, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਜੂਨ
ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕੇਂਦਰ ਨੂੰ ਪੰਜਾਬ ਵਿੱਚ ਵਧੀਆ ਬੁਨਿਆਦੀ ਢਾਂਚੇ ਲਈ ਢੁਕਵੇਂ ਬਜਟ ਅਤੇ ਵਿਸ਼ੇਸ਼ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਲ-ਨਾਲ ਪੰਜਾਬ ਨੇ ਅਤਿਵਾਦ ਦੇ ਦੌਰ ਦਾ ਸਾਹਮਣਾ ਕੀਤਾ ਹੈ। ਡਾ. ਸਾਹਨੀ ਨੇ ਪੀਐੱਲਆਈ ਸਕੀਮਾਂ ਵਿੱਚ ਹੋਰ ਉਦਯੋਗਾਂ ਨੂੰ ਸ਼ਾਮਲ ਕਰਨ ਦਾ ਸੱਦਾ ਦਿੱਤਾ, ਜਦਕਿ ਐੱਮਐੱਸਐੱਮਈ ਨੂੰ ਸਮਰਥਨ ਦੇਣ ਅਤੇ ਨਿਰਯਾਤ ਨੂੰ ਉਤਸ਼ਾਹਿਤ ਕਰਨ ਲਈ ਆਵਾਜਾਈ ਖਰਚਿਆਂ ਨੂੰ ਘਟਾਉਣ ਲਈ ਪੰਜਾਬ ਦੇ ਉਦਯੋਗਾਂ ਨੂੰ ਸਬਸਿਡੀ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਡਾ. ਸਾਹਨੀ ਨੇ ਕਿਹਾ ਕਿ ਅੱਜ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਸੁਧਾਰਾਂ, ਫ਼ਸਲੀ ਵਿਭਿੰਨਤਾ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ’ਤੇ ਧਿਆਨ ਕੇਂਦਰਿਤ ਕਰਨ ਲਈ ਵਿਆਪਕ ਪਹੁੰਚ ਦੀ ਲੋੜ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਵਾਤਾਵਰਣ ਦੀਆਂ ਚੁਣੌਤੀਆਂ ਨੂੰ ਘਟਾਇਆ ਜਾ ਸਕੇ। ਉਨ੍ਹਾਂ ਡਾ. ਐੱਮਐੱਸ ਸਵਾਮੀਨਾਥਨ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਲਈ ਕਿਸਾਨਾਂ ਨਾਲ ਗੱਲਬਾਤ ਦੀ ਲੋੜ ’ਤੇ ਜ਼ੋਰ ਦਿੱਤਾ। ਡਾ. ਸਾਹਨੀ ਨੇ ਕਿਹਾ ਕਿ ਸਰਕਾਰ ਅੱਗੇ ਸਭ ਤੋਂ ਗੰਭੀਰ ਚੁਣੌਤੀਆਂ ਬੇਰੁਜ਼ਗਾਰੀ, ਮਹਿੰਗਾਈ, ਖੇਤੀਬਾੜੀ ਦੇ ਮੁੱਦੇ ਅਤੇ ਸਮਾਜਿਕ ਅਸਮਾਨਤਾ ਹਨ ਅਤੇ ਇਸ ਲਈ ਕੇਂਦਰ ਸਰਕਾਰ ਨੂੰ ਤੁਰੰਤ ਅਤੇ ਲੋੜੀਂਦੇ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਸਿੱਖਿਆ ਨੂੰ ਨੌਕਰੀਆਂ ਦੇ ਬਾਜ਼ਾਰ ਦੀਆਂ ਮੰਗਾਂ ਨਾਲ ਜੋੜਨ, ਮਿਆਰੀ ਸਿੱਖਿਆ ਅਤੇ ਸਿਹਤ ਸੰਭਾਲ ਦੀ ਸਮਰੱਥਾ ਵਧਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਡਾ. ਸਾਹਨੀ ਨੇ ਕਿਹਾ ਕਿ ਕੇਜੀ ਤੋਂ ਪੀਜੀ ਤੱਕ ਦੀ ਸਿੱਖਿਆ ਆਮ ਲੋਕਾਂ ਲਈ ਬਹੁਤ ਮਹਿੰਗੀ ਹੋ ਗਈ ਹੈ ਅਤੇ ਰਸਮੀ ਸਿੱਖਿਆ ਤੋਂ ਬਾਅਦ ਨੌਕਰੀ ਦੀ ਕੋਈ ਸੁਰੱਖਿਆ ਨਹੀਂ ਹੈ।

Advertisement

Advertisement
Advertisement