ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਹਨੀ ਨੇ ਝੋਨੇ ਦੀ ਖਰੀਦ ਮਾਮਲੇ ’ਚ ਪ੍ਰਧਾਨ ਮੰਤਰੀ ਦਾ ਦਖ਼ਲ ਮੰਗਿਆ

08:02 AM Oct 25, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਅਕਤੂਬਰ
ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਵਿੱਚ ਝੋਨੇ ਦੀ ਸੁਸਤ ਖਰੀਦ ਦੇ ਮੁੱਦੇ ’ਤੇ ਦਖਲ ਦੇਣ ਦੀ ਅਪੀਲ ਕੀਤੀ ਹੈ। ਸਾਹਨੀ ਨੇ ਦੱਸਿਆ ਕਿ ਰਾਈਸ ਮਿੱਲਰਾਂ ਨੇ ਮੁੱਖ ਤੌਰ ’ਤੇ ਐਫਸੀਆਈ ਦੁਆਰਾ ਲਿਫਟਿੰਗ ਨਾ ਕੀਤੇ ਜਾਣ ਕਾਰਨ ਭੰਡਾਰਨ ਲਈ ਥਾਂ ਦੀ ਘਾਟ ਕਾਰਨ ਝੋਨਾ ਚੁੱਕਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। ਖੁਸ਼ਕਿਸਮਤੀ ਨਾਲ ਸਰਕਾਰ ਦੇ ਦਖਲ ਤੋਂ ਬਾਅਦ ਕੁੱਲ 5000 ਵਿੱਚੋਂ 3000 ਰਾਈਸ ਮਿੱਲਰ ਝੋਨੇ ਦੀ ਖਰੀਦ ਲਈ ਆ ਗਏ ਹਨ ਪਰ ਭੰਡਾਰਨ ਲਈ ਜਗ੍ਹਾ ਦੀ ਘਾਟ ਮੁੱਖ ਮੁੱਦਾ ਬਣਿਆ ਹੋਇਆ ਹੈ। ਸਾਹਨੀ ਨੇ ਅੱਗੇ ਕਿਹਾ ਕਿ ਪੰਜਾਬ ਦਹਾਕਿਆਂ ਤੋਂ ਕੇਂਦਰੀ ਪੂਲ ਵਿੱਚ ਝੋਨੇ ਦਾ ਸਭ ਤੋਂ ਵੱਡਾ ਯੋਗਦਾਨ ਰਿਹਾ ਹੈ, ਜਿਸ ਨੇ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਇਆ ਹੈ।

Advertisement

Advertisement