ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਨਾਨਕ ਸਕੂਲ ’ਚ ਸਹੋਦਿਆ ਖੇਡ ਸਮਾਗਮ

11:01 AM Nov 09, 2024 IST
ਦੌੜਾਂ ’ਚ ਹਿੱਸਾ ਲੈਂਦੇ ਹੋਏ ਗੁਰੂ ਨਾਨਕ ਸਕੂਲ ਦੇ ਵਿਦਿਆਰਥੀ। -ਫੋਟੋ: ਓਬਰਾਏ

ਪੱਤਰ ਪ੍ਰੇਰਕ
ਦੋਰਾਹਾ, 8 ਨਵੰਬਰ
ਇਥੋਂ ਦੇ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਅੱਜ ‘ਸਹੋਦਿਆ ਸਕੂਲ ਕੰਪਲੈਕਸ ਲੁਧਿਆਣਾ ਈਸਟ’ ਅਧੀਨ ਦੋ ਰੋਜ਼ਾ ਖੇਡ ਸਮਾਗਮ ਆਰੰਭਿਆ ਗਿਆ ਜਿਸ ਵਿਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਪਵਿੱਤਰਪਾਲ ਸਿੰਘ ਪਾਂਗਲੀ ਨੇ ਝੰਡੇ ਨੂੰ ਸਲਾਮੀ ਦਿੰਦਿਆਂ ਵਿਦਿਆਰਥੀਆਂ ਨੂੰ ਖੇਡਾਂ ਦੇ ਮਹੱਤਵ ਸਬੰਧੀ ਜਾਣਕਾਰੀ ਦਿੱਤੀ ਅਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ। ਇਸ ਮੌਕੇ ਅੰਡਰ 14 ਤੇ ਅੰਡਰ 17 ਲੜਕੀਆਂ ਦੇ 100 ਮੀਟਰ, 200 ਮੀਟਰ, 800 ਮੀਟਰ, 80 ਮੀਟਰ ਹਰਡਲ, 110 ਮੀਟਰ ਹਰਡਲ, 400 ਮੀਟਰ, ਲੰਬੀ ਛਾਲ, 100 ਮੀਟਰ ਰਿਲੇਅ ਦੌੜਾਂ ਕਰਵਾਈਆਂ ਗਈਆਂ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕਰਦਿਆਂ ਸ੍ਰੀ ਪਾਂਗਲੀ ਨੇ ਹੋਰ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡੀਪੀ ਠਾਕੁਰ ਨੇ ਕਿਹਾ ਕਿ ਖੇਡਾਂ ਨਾਲ ਪੜ੍ਹਾਈ ਵਿੱਚ ਵੀ ਇਕਾਗਰਤਾ ਬਣਦੀ ਹੈ ਅਤੇ ਵਿਦਿਆਰਥੀ ਆਪਣੀ ਜ਼ਿੰਦਗੀ ਦਾ ਮੁਕਾਮ ਹਾਸਲ ਕਰ ਸਕਦੇ ਹਨ।

Advertisement

Advertisement