Saif Ali Khan ਅਦਾਕਾਰ ਸੈਫ ਅਲੀ ਖ਼ਾਨ ਨੂੰ ਲੀਲਾਵਤੀ ਹਸਪਤਾਲ ’ਚੋਂ ਛੁੱਟੀ ਮਿਲੀ
03:44 PM Jan 21, 2025 IST
Advertisement
ਮੁੰਬਈ, 21 ਜਨਵਰੀ
ਅਦਾਕਾਰ ਸੈਫ਼ ਅਲੀ ਖ਼ਾਨ ਨੂੰ ਅੱਜ ਪੰਜ ਦਿਨਾਂ ਮਗਰੋਂ ਲੀਲਾਵਤੀ ਹਸਪਤਾਲ ’ਚੋਂ ਛੁੱਟੀ ਮਿਲ ਗਈ ਹੈ। ਸੈਫ਼ 16 ਜਨਵਰੀ ਨੂੰ ਵੱਡੇ ਤੜਕੇ ਬਾਂਦਰਾ ਵਿਚਲੇ ਆਪਣੇ ਅਪਾਰਟਮੈਂਟ ਵਿਚ ਇਕ ਸ਼ਖ਼ਸ ਵੱਲੋਂ ਚਾਕੂ ਨਾਲ ਕੀਤੇ ਹਮਲੇ ਵਿਚ ਜ਼ਖ਼ਮੀ ਹੋ ਗਿਆ ਸੀ।
Advertisement
Advertisement
Advertisement
ਚਾਕੂ ਦੇ ਵਾਰ ਇੰਨੇ ਡੂੰਘੇ ਸੀ ਕਿ ਡਾਕਟਰਾਂ ਨੂੰ ਅਦਾਕਾਰ ਦੀ ਐਮਰਜੈਂਸੀ ਸਰਜਰੀ ਕਰਨੀ ਪਈ। ਡਾਕਟਰਾਂ ਨੇ ਸੈਫ਼ ਨੂੰ 17 ਜਨਵਰੀ ਨੂੰ ਆਈਸੀਯੂ ’ਚੋਂ ਸਪੈਸ਼ਲ ਰੂਮ ਵਿਚ ਤਬਦੀਲ ਕਰ ਦਿੱਤਾ ਸੀ। ਪੁਲੀਸ ਨੇ ਇਸ ਮਾਮਲੇ ਵਿਚ ਬੰਗਲਾਦੇਸ਼ੀ ਨਾਗਰਿਕ ਸ਼ਰੀਫ਼ੁਲ ਇਸਲਾਮ ਸ਼ਹਿਜ਼ਾਦ ਮੁਹੰਮਦ ਰੋਹੀਲਾ ਅਮੀਨ ਫ਼ਕੀਰ (30) ਨੂੰ ਨਾਲ ਲੱਗਦੇ ਠਾਣੇ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਹੈ। ਉਹ ਇਸ ਵੇਲੇ 24 ਜਨਵਰੀ ਤੱਕ ਮੁੰਬਈ ਪੁਲੀਸ ਦੀ ਹਿਰਾਸਤ ਵਿਚ ਹੈ। ਪੀਟੀਆਈ
Advertisement