Saif Ali Khan Attack: ਸੈਫ਼ ਅਲੀ ਖ਼ਾਨ ’ਤੇ ਘਰ ’ਚ ਵੜ ਕੇ ਹਮਲਾ, ਚਾਕੂ ਲੱਗਣ ਕਾਰਨ ਹਸਪਤਾਲ ਜ਼ੇਰੇ ਇਲਾਜ
ਅਣਪਛਾਤੇ ਵਿਅਕਤੀ ਨੇ ਘਰ ’ਚ ਵੜ ਕੇ ਕੀਤਾ ਹਮਲਾ; ਸੈਫ਼ ਤੇ ਘੁਸਪੈਠੀਏ ਦਰਮਿਆਨ ਹੋਈ ਹੱਥੋਪਾਈ
ਮੁੰਬਈ, 16 ਜਨਵਰੀ
Saif Ali Khan Attack: ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ 'ਤੇ ਵੀਰਵਾਰ ਤੜਕੇ ਇਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਦੇ ਘਰ ਵਿਚ ਵੜ ਕੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਚਾਕੂ ਲੱਗਣ ਕਾਰਨ ਅਦਾਕਾਰ ਗੰਭੀਰ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਖ਼ਾਨ (54) ਨੂੰ ਇਲਾਜ ਲਈ ਲੀਲਾਵਤੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਘਟਨਾ ਉਨ੍ਹਾਂ ਦੇ ਬਾਂਦਰਾ ਸਥਿਤ ਘਰ 'ਚ ਤੜਕੇ ਕਰੀਬ 2.30 ਵਜੇ ਵਾਪਰੀ। ਲੀਲਾਵਤੀ ਹਸਪਤਾਲ ਦੇ ਸੀਓਓ ਡਾ. ਨੀਰਜ ਉਤਮਾਨੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਖ਼ਾਨ 'ਤੇ ਉਨ੍ਹਾਂ ਦੇ ਬਾਂਦਰਾ ਸਥਿਤ ਘਰ 'ਤੇ ਇੱਕ ਅਣਪਛਾਤੇ ਵਿਅਕਤੀ ਨੇ ਚਾਕੂ ਨਾਲ ਹਮਲਾ ਕੀਤਾ ਅਤੇ ਉਨ੍ਹਾਂ ਨੂੰ ਤੜਕੇ 3.30 ਵਜੇ ਹਸਪਤਾਲ ਲਿਆਂਦਾ ਗਿਆ।
ਡਾਕਟਰ ਉਤਮਾਨੀ ਨੇ ਕਿਹਾ, “ਸੈਫ ਨੂੰ ਛੇ ਵਾਰ ਚਾਕੂ ਮਾਰਿਆ ਗਿਆ ਸੀ। ਉਸਦੇ ਦੋ ਡੂੰਘੇ ਜ਼ਖ਼ਮ ਹਨ, ਜਿਨ੍ਹਾਂ ਵਿੱਚੋਂ ਇੱਕ ਉਸਦੀ ਰੀੜ੍ਹ ਦੀ ਹੱਡੀ ਦੇ ਨੇੜੇ ਹੈ। ਨਿਊਰੋਸਰਜਨ ਡਾ. ਨਿਤਿਨ ਡਾਂਗੇ, ਕਾਸਮੈਟਿਕ ਸਰਜਨ ਡਾ. ਲੀਨਾ ਜੈਨ ਅਤੇ ਐਨਸਥੀਜ਼ਿਆਲੋਜਿਸਟ ਡਾ. ਨਿਸ਼ਾ ਗਾਂਧੀ ਦੀ ਅਗਵਾਈ ਹੇਠ ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦਾ ਅਪਰੇਸ਼ਨ ਕਰ ਰਹੀ ਹੈ।
ਸੈਫ਼ ਦੀ ਪਤਨੀ ਅਤੇ ਅਦਾਕਾਰਾ ਕਰੀਨਾ ਕਪੂਰ ਦੀ ਟੀਮ ਨੇ ਇੱਕ ਬਿਆਨ ਵਿੱਚ ਕਿਹਾ, "ਕੱਲ੍ਹ ਰਾਤ ਸੈਫ ਅਲੀ ਖ਼ਾਨ ਅਤੇ ਉਨ੍ਹਾਂ ਦੀ ਪਤਨੀ ਕਰੀਨਾ ਕਪੂਰ ਖ਼ਾਨ ਦੇ ਘਰ ਚੋਰੀ ਦੀ ਕੋਸ਼ਿਸ਼ ਕੀਤੀ ਗਈ।" ਸੈਫ਼ ਦੇ ਹੱਥ 'ਤੇ ਸੱਟ ਲੱਗੀ ਹੈ ਅਤੇ ਉਹ ਇਲਾਜ ਲਈ ਹਸਪਤਾਲ ਵਿੱਚ ਹੈ। ਪਰਿਵਾਰ ਦੇ ਬਾਕੀ ਮੈਂਬਰ ਠੀਕ ਹਨ।
ਬਿਆਨ ਵਿੱਚ ਕਿਹਾ ਗਿਆ ਹੈ, "ਅਸੀਂ ਮੀਡੀਆ ਅਤੇ ਪ੍ਰਸ਼ੰਸਕਾਂ ਨੂੰ ਸਬਰ ਰੱਖਣ ਅਤੇ ਕਿਆਫ਼ੇ ਨਾ ਲਗਾਉਣ ਦੀ ਬੇਨਤੀ ਕਰਦੇ ਹਾਂ। ਪੁਲੀਸ ਪਹਿਲਾਂ ਹੀ ਆਪਣੀ ਜਾਂਚ ਕਰ ਰਹੀ ਹੈ। ਤੁਹਾਡੀਆਂ ਚਿੰਤਾਵਾਂ ਲਈ ਤੁਹਾਡਾ ਸਾਰਿਆਂ ਦਾ ਧੰਨਵਾਦ।”
#WATCH मुंबई: अभिनेता सैफ अली खान पर उनके बांद्रा स्थित घर में घुसे एक व्यक्ति द्वारा हमला करने पर भाजपा नेता राम कदम ने कहा, "पुलिस के अनुसार एक व्यक्ति चोरी करने के इरादे से अभिनेता के घर में घुसा था और उस व्यक्ति के साथ हुई हाथापाई में अभिनेता को चोटें आई हैं। पुलिस घटना की… pic.twitter.com/ePNHbTIVuV
— ANI_HindiNews (@AHindinews) January 16, 2025
ਸੈਫ ਅਲੀ ਖ਼ਾਨ ਦੇ ਲੋਕ ਸੰਪਰਕ ਪ੍ਰਤੀਨਿਧੀ ਨੇ ਵੀ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਦੇ ਘਰ 'ਤੇ 'ਚੋਰੀ ਦੀ ਕੋਸ਼ਿਸ਼' ਹੋਈ ਸੀ। ਬਿਆਨ ਮੁਤਾਬਕ, "ਉਹ ਇਸ ਸਮੇਂ ਹਸਪਤਾਲ ਵਿੱਚ ਹਨ ਅਤੇ ਉਨ੍ਹਾਂ ਦੀ ਸਰਜਰੀ ਹੋ ਰਹੀ ਹੈ।" ਉਨ੍ਹਾਂ ਕਿਹਾ, ‘‘ਅਸੀਂ ਮੀਡੀਆ ਅਤੇ ਪ੍ਰਸ਼ੰਸਕਾਂ ਨੂੰ ਬੇਨਤੀ ਕਰਦੇ ਹਾਂ ਕਿ ਕਿਰਪਾ ਕਰਕੇ ਸਬਰ ਰੱਖੋ। ਇਹ ਪੁਲੀਸ ਦਾ ਮਾਮਲਾ ਹੈ ਅਤੇ ਅਸੀਂ ਤੁਹਾਨੂੰ ਸਥਿਤੀ ਬਾਰੇ ਅਪਡੇਟ ਦਿੰਦੇ ਰਹਾਂਗੇ।’’
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ ਅਨੁਸਾਰ, ਇੱਕ ਅਣਜਾਣ ਵਿਅਕਤੀ ਸੈਫ ਅਲੀ ਖ਼ਾਨ ਦੇ ਘਰ ਵਿੱਚ ਦਾਖਲ ਹੋਇਆ ਅਤੇ ਦੋਵਾਂ ਵਿਚਕਾਰ ਝਗੜਾ ਹੋ ਗਿਆ। ਘਟਨਾ ਸਮੇਂ ਅਦਾਕਾਰ ਦੇ ਕੁਝ ਪਰਿਵਾਰਕ ਮੈਂਬਰ ਘਰ ਵਿੱਚ ਮੌਜੂਦ ਸਨ।
ਜਦੋਂ ਪੁੱਛਿਆ ਗਿਆ ਕਿ ਕੀ ਹਮਲਾਵਰ ਨੇ ਅਦਾਕਾਰ ਦੇ ਘਰ ਲੁੱਟ ਦੀ ਕੋਸ਼ਿਸ਼ ਕੀਤੀ ਸੀ, ਤਾਂ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਵੇਰਵੇ ਨਹੀਂ ਦਿੱਤੇ ਅਤੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ