ਸੈਫ਼ ’ਤੇ ਹਮਲਾ ਕਰਨ ਵਾਲੇ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ
06:02 AM Jan 30, 2025 IST
Advertisement
ਮੁੰਬਈ:
Advertisement
ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਚਾਕੂ ਨਾਲ ਹਮਲਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ 30 ਸਾਲਾ ਬੰਗਲਾਦੇਸ਼ੀ ਨਾਗਰਿਕ ਨੂੰ ਅੱਜ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਬਾਂਦਰਾ ਮੈਜਿਸਟ੍ਰੇਟ ਅਦਾਲਤ ਨੇ ਕਿਹਾ ਕਿ ਮੁਲਜ਼ਮ ਦੀ ਪੁਲੀਸ ਹਿਰਾਸਤ ਵਧਾਉਣ ਦਾ ਕੋਈ ਨਵਾਂ ਆਧਾਰ ਨਹੀਂ ਹੈ। ਮੁਲਜ਼ਮ ਮੁਹੰਮਦ ਸ਼ਰੀਫੁਲ ਇਸਲਾਮ ਨੂੰ ਉਸ ਦੀ ਪੁਲੀਸ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਬਾਂਦਰਾ ਮੈਜਿਸਟ੍ਰੇਟ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲੀਸ ਨੇ ਜਾਂਚ ਲਈ ਦੋ ਦਿਨ ਹੋਰ ਰਿਮਾਂਡ ਦੀ ਮੰਗ ਕੀਤੀ ਪਰ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ। -ਪੀਟੀਆਈ
Advertisement
Advertisement