ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੈਣੀ ਵੱਲੋਂ 20 ਹਜ਼ਾਰ ਬੀਪੀਐੱਲ ਪਰਿਵਾਰਾਂ ਨੂੰ ਪਲਾਟ ਦੇਣ ਦਾ ਐਲਾਨ

08:44 AM Jun 10, 2024 IST
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨਾਇਬ ਸੈਣੀ। -ਫੋਟੋ: ਨਿਤਿਨ ਮਿੱਤਲ

ਆਤਿਸ਼ ਗੁਪਤਾ
ਚੰਡੀਗੜ੍ਹ, 9 ਜੂਨ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਅੱਜ ਐਲਾਨ ਕੀਤਾ ਕਿ ਹਰਿਆਣਾ ਵਿੱਚ ਸੂਬਾ ਸਰਕਾਰ ਵੱਲੋਂ ਵਿੱਤੀ ਵਰ੍ਹੇ 2024-25 ਵਿੱਚ 20 ਹਜ਼ਾਰ ਬੀਪੀਐੱਲ ਪਰਿਵਾਰਾਂ ਨੂੰ 100-100 ਗਜ਼ ਦੇ ਪਲਾਟ ਦਿੱਤੇ ਜਾਣਗੇ। ਉਨ੍ਹਾਂ ਇਹ ਪ੍ਰਗਟਾਵਾ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ 7500 ਬੀਪੀਐੱਲ ਪਰਿਵਾਰਾਂ ਨੂੰ ਪਲਾਟ 10 ਜੂਨ ਨੂੰ ਮੁਹੱਈਆ ਕਰਵਾਏ ਜਾਣਗੇ। ਇਸ ਲਈ ਸੋਨੀਪਤ ਵਿੱਚ ਰਾਜ ਪੱਧਰੀ ਸਮਾਗਮ ਕੀਤਾ ਜਾਵੇਗਾ ਜਦੋਂਕਿ ਹੋਰਨਾਂ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਕੀਤੇ ਜਾਣਗੇ ਜਿੱਥੇ ਲੋਕਾਂ ਨੂੰ ਪਲਾਟਾਂ ਦਾ ਕਬਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸੂਬੇ ਵਿੱਚ 12,500 ਜਣਿਆਂ ਨੂੰ ਪਲਾਟ ਖਰੀਦਣ ਲਈ ਇੱਕ-ਇੱਕ ਲੱਖ ਰੁਪਏ ਦਿੱਤੇ ਜਾਣਗੇ।
ਸ੍ਰੀ ਸੈਣੀ ਨੇ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਸੂਬੇ ’ਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 14,939 ਮਕਾਨ ਬਣਾ ਕੇ ਦਿੱਤੇ ਗਏ ਹਨ। ਯੋਜਨਾ ਤਹਿਤ ਲਗਪਗ 552 ਕਰੋੜ ਰੁਪਏ ਦੀ ਰਕਮ ਖਰਚ ਕੀਤੀ ਗਈ ਹੈ ਜਦਕਿ 15,356 ਮਕਾਨ ਨਿਰਮਾਣ ਅਧੀਨ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਗ੍ਰਾਮੀਣ ਆਵਾਸ ਯੋਜਨਾ ਤਹਿਤ ਹਰਿਆਣਾ ਵਿੱਚ 29,440 ਮਕਾਨ ਮਨਜ਼ੂਰ ਕੀਤੇ ਗਏ ਸਨ। ਇਨ੍ਹਾਂ ਵਿੱਚੋਂ 26,318 ਮਕਾਨ ਬਣਾਏ ਗਏ ਹਨ। ਇਸ ਯੋਜਨਾ ਤਹਿਤ ਪ੍ਰਤੀ ਲਾਭਕਾਰ 1 ਲੱਖ 38 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਗਈ ਹੈ। ਇਸ ਤਰ੍ਹਾਂ ਕੁੱਲ 376 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ।
ਮੁੱਖ ਮੰਤਰੀ ਨਾਇਬ ਸੈਣੀ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਨੇ 60 ਸਾਲਾਂ ਵਿੱਚ ਗਰੀਬਾਂ ਦਾ ਭਲਾ ਨਹੀਂ ਕੀਤਾ। ਸ੍ਰੀ ਸੈਣੀ ਨੇ ਕਿਹਾ ਕਿ ਕਾਂਗਰਸ ਨੇ ਲੋਕਾਂ ਨੂੰ ਝੂਠ ਬੋਲ ਕੇ ਗੁਮਰਾਹ ਕੀਤਾ ਹੈ ਕਿ ਜੇਕਰ ਤੀਜੀ ਵਾਰ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਬਣ ਜਾਂਦੇ ਹਨ ਤਾਂ ਉਹ ਸੰਵਿਧਾਨ ਨੂੰ ਖਤਮ ਕਰ ਦੇਣਗੇ, ਪਰ ਲੋਕ ਕਾਂਗਰਸ ਦੀਆਂ ਗੱਲਾਂ ਵਿੱਚ ਨਹੀਂ ਆਏ ਅਤੇ ਉਨ੍ਹਾਂ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਇਆ ਹੈ।

Advertisement

ਡਿਪਟੀ ਕਮਿਸ਼ਨਰਾਂ ਨੂੰ ਰੋਜ਼ਾਨਾ ਕੈਂਪ ਲਾਉਣ ਦੇ ਹੁਕਮ

ਹਰਿਆਣਾ ਸਰਕਾਰ ਨੇ ਸੂਬੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰਾਂ ਨੂੰ ਰੋਜ਼ਾਨਾ ਕੈਂਪ ਲਾਉਣ ਦੇ ਆਦੇਸ਼ ਦਿੱਤੇ ਹਨ। ਇਹ ਆਦੇਸ਼ ਹਰਿਆਣਾ ਸਰਕਾਰ ਦੇ ਮੁੱਖ ਸਕੱਤਰ ਟੀ ਵੀ ਐੱਸ ਐੱਨ ਪ੍ਰਸਾਦ ਨੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਰੇਕ ਜ਼ਿਲ੍ਹੇ ਅਤੇ ਸਬ-ਡਿਵੀਜ਼ਨ ਦੇ ਮੁੱਖ ਦਫ਼ਤਰ ਵਿੱਚ ਸਵੇਰੇ 9 ਤੋਂ 11 ਵਜੇ ਤਕ ਸ਼ਿਕਾਇਤਾਂ ਦੇ ਹੱਲ ਲਈ ਕੈਂਪ ਲਗਾਏ ਜਾਣਗੇ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜਨਤਾ ਦੀ ਸ਼ਿਕਾਇਤਾਂ ਦੇ ਹੱਲ ਲਈ ਮੁੱਖ ਸਕੱਤਰ ਦਫ਼ਤਰ ਵਿੱਚ ਸਮਾਧਾਨ ਸੈੱਲ ਦੀ ਸਥਾਪਨਾ ਕੀਤੀ ਹੈ।

Advertisement
Advertisement