ਸੈਣੀ ਵੱਲੋਂ ਦਸ ਖੇਤੀਬਾੜੀ ਸੰਦਾਂ ’ਤੇ ਜੀਐੱਸਟੀ ਤੋਂ ਛੋਟ ਦੇਣ ਦੀ ਮੰਗ
06:58 AM Mar 19, 2025 IST
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ):
Advertisement
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੇਂਦਰ ਤੋਂ ਫ਼ਸਲਾਂ ਦੀ ਰਹਿੰਦ-ਖੂੰਹਦ ਲਈ ਕੰਮ ਆਉਣ ਵਾਲੇ ਦਸ ਖੇਤੀਬਾੜੀ ਸੰਦਾਂ ’ਤੇ ਜੀਐੱਸਟੀ ਵਿੱਚ ਛੋਟ ਦੇਣ ਦੀ ਮੰਗ ਕੀਤੀ ਹੈ। ਇਸ ਵਿੱਚ ਰੋਟਾਵੇਟਰ, ਹੈਰੋਂ, ਕਲਟੀਵੇਟਰ, ਜ਼ੀਰੋ ਡਰਿੱਲ, ਸੁਪਰ ਸੀਡਰ, ਬੇਲਰ, ਰੀਪਰ ਬਾਈਂਡਰ ਅਤੇ ਟਰੈਕਟਰ ਮਾਊਂਟੇਡ ਸਟਾਰਟ ਪੰਪ ਸ਼ਾਮਲ ਹਨ। ਮੁੱਖ ਮੰਤਰੀ ਸੈਣੀ ਨੇ ਇਸ ਸਬੰਧੀ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖਿਆ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਲ 2025 ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਾਲੀਆਂ ਮਸ਼ੀਨਾਂ ਦੀ ਖ਼ਰੀਦ ’ਤੇ 200 ਕਰੋੜ ਰੁਪਏ ਦੀ ਗਰਾਂਟ ਦਿੱਤੇ ਜਾਣ ਦਾ ਫੈਸਲਾ ਕੀਤਾ ਹੈ, ਜਦੋਂਕਿ ਮਸ਼ੀਨਾਂ ਦੀ ਖਰੀਦ ’ਤੇ ਕੁੱਲ 500 ਕਰੋੜ ਰੁਪਏ ਦਾ ਖਰਚ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਦਸ ਸੰਦਾਂ ’ਤੇ ਜੀਐੱਸਟੀ ਵਿੱਚ ਛੋਟ ਦੇਣ ਨਾਲ ਕਿਸਾਨਾਂ ਨੂੰ 60 ਕਰੋੜ ਰੁਪਏ ਦਾ ਹੋਰ ਵਿੱਤੀ ਲਾਭ ਮਿਲ ਸਕੇਗਾ।
Advertisement
Advertisement