ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੈਣੀ ਵੱਲੋਂ ਲਾਡਵਾ ਤੋਂ ਕਾਗਜ਼ ਦਾਖ਼ਲ

07:59 AM Sep 11, 2024 IST
ਕੁਰੂਕਸ਼ੇਤਰ ਵਿੱਚ ਕਾਗਜ਼ ਦਾਖ਼ਲ ਕਰਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ। -ਫੋਟੋ: ਪੀਟੀਆਈ

ਆਤਿਸ਼ ਗੁਪਤਾ
ਚੰਡੀਗੜ੍ਹ, 10 ਸਤੰਬਰ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਧਾਨ ਸਭਾ ਹਲਕਾ ਲਾਡਵਾ ਤੋਂ ਅੱਜ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਸਣੇ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਮੌਜੂਦ ਰਹੇ। ਇਸ ਤੋਂ ਇਲਾਵਾ ਭਾਜਪਾ ਉਮੀਦਵਾਰ ਸੁਭਾਸ਼ ਸੁਧਾਨ ਨੇ ਵਿਧਾਨ ਸਭਾ ਹਲਕਾ ਥਾਨੇਸਰ, ਵਿਨੋਦ ਬਹਾਨਿਆ ਨੇ ਹਾਂਸੀ ਅਤੇ ਮੁਕੇਸ਼ ਸ਼ਰਮਾ ਨੇ ਵਿਧਾਨ ਸਭਾ ਹਲਕਾ ਗੁਰੂਗ੍ਰਾਮ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ। ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਚੌਧਰੀ ਉਦੈ ਭਾਨ ਨੇ ਵਿਧਾਨ ਸਭਾ ਹਲਕਾ ਹੋਡਲ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਮੌਜੂਦ ਸਨ। ਦੂਜੇ ਪਾਸੇ ਜੇਜੇਪੀ ਦੇ ਸੀਨੀਅਰ ਆਗੂ ਦਿਗਵਿਜੈ ਚੌਟਾਲਾ ਵੱਲੋਂ ਵਿਧਾਨ ਸਭਾ ਹਲਕਾ ਡੱਬਵਾਲੀ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਸਾਬਕਾ ਵਿੱਤ ਮੰਤਰੀ ਕੈਪਟਨ ਅਭਿਮੰਨਿਊ ਨੇ ਨਾਰਨੌਂਦ, ਕੁਲਵੰਤ ਸਿੰਘ ਬਾਜ਼ੀਗਰ ਨੇ ਗੁਲਹਾ, ਸ਼ੀਸ਼ਪਾਲ ਕੰਬੋਜ਼ ਨੇ ਰਾਣੀਆਂ, ਅਨੂਪ ਧਾਨਕ ਨੇ ਉਕਲਾਣਾ, ਕਮਲ ਗੁਪਤਾ ਨੇ ਹਿਸਾਰ ਅਤੇ ਘਣਸ਼ਿਆਮ ਦਾਸ ਨੇ ਵਿਧਾਨ ਸਭਾ ਹਲਕਾ ਭਿਵਾਨੀ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ।

Advertisement

Advertisement