ਸੈਣੀ ਵੱਲੋਂ ਕਾਨੂੰਨ ਵਿਵਸਥਾ ਬਾਰੇ ਸਮੀਖਿਆ ਮੀਟਿੰਗ
ਪੀਪੀ ਵਰਮਾ
ਪੰਚਕੂਲਾ, 10 ਜਨਵਰੀ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਪੰਚਕੂਲਾ ਵਿੱਚ ਰਾਜ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਟੇਟ ਪੁਲੀਸ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ। ਉਨ੍ਹਾਂ ਅਪਰਾਧੀਆਂ ਖ਼ਿਲਾਫ਼ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਐਲਾਨ ਕਿਤਾ ਕਿ ਨੂੰਹ ਜ਼ਿਲ੍ਹੇ ਵਿੱਚ ਅਲੱਗ ਤੋਂ ਪੁਲਿਸ ਬਟਾਲੀਅਨ ਸਥਾਪਿਤ ਕੀਤੀ ਜਾਵੇਗੀ ਤਾਂ ਕਿ ਅਪਰਾਧਾਂ ਤੇ ਠੱਲ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਨਜਾਇਜ਼ ਇੰਮੀਗ੍ਰੇਸ਼ਨ ਕਰਨ ਵਾਲਿਆਂ ਨੂੰ ਕਾਬੂ ਕੀਤਾ ਜਾਵੇਗਾ ਅਤੇ ਇਸ ਬਾਰੇ ਨਵਾਂ ਕਾਨੂੰਨ ਬਜਟ ਸੈਸ਼ਨ ਵਿੱਚ ਲਿਆਂਦਾ ਜਾਵੇਗਾ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ ਡਾਇਲ 112 ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ ਅਤੇ ਇਸ ਬਾਰੇ ਹੋਰ ਉੱਚਿਤ ਕਦਮ ਉਠਾਏ ਜਾਣਗੇ। ਉਨ੍ਹਾਂ ਕਿਹਾ ਕਿ ਡਾਇਲ 122 ਤੋਂ 6 ਮਿੰਟ 30 ਸੈਕਿੰਟ ਵਿੱਚ ਪੁਲੀਸ ਪਹੁੰਚਦੀ ਹੈ ਅਤੇ ਇਸ ਸਮੇਂ ਨੂੰ ਹੋਰ ਘੱਟ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਨਸ਼ਾ ਅਭਿਆਨ ਤਹਿਤ 3000 ਥਾਵਾਂ ਤੋਂ ਵੱਧ ਮੁਹਿੰਮ ਚਲਾਈ ਗਈ ਹੈ। ਇਸ ਮੌਕੇ ਹਰਿਆਣਾ ਦੇ ਮੁੱਖ ਸਕੱਤਰ ਵਿਵੇਕ ਜੋਸ਼ੀ, ਮੁੱਖ ਮੰਤਰੀ ਨੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਗ੍ਰਹਿ ਵਿਭਾਗ ਦੀ ਅਡੀਸ਼ਨਲ ਮੁੱਖ ਸਕੱਤਰ ਸੁਮਿੱਤਰਾ ਮਿਸ਼ਰਾ, ਹਰਿਆਣਾ ਪੁਲੀਸ ਦੇ ਡਾਇਰੈਕਟਰ ਜਨਰਲ ਸਤਰੂਜੀਤ ਕਪੂਰ ਅਤੇ ਕਈ ਪੁਲੀਸ ਅਧਿਕਾਰੀ ਸ਼ਾਮਲ ਸਨ।