For the best experience, open
https://m.punjabitribuneonline.com
on your mobile browser.
Advertisement

ਸੈਣੀ ਸਰਬਸੰਮਤੀ ਨਾਲ ਪ੍ਰੈੱਸ ਕਲੱਬ ਬਾਬੈਨ ਦੇ ਪ੍ਰਧਾਨ ਬਣੇ

11:35 AM Oct 14, 2024 IST
ਸੈਣੀ ਸਰਬਸੰਮਤੀ ਨਾਲ ਪ੍ਰੈੱਸ ਕਲੱਬ ਬਾਬੈਨ ਦੇ ਪ੍ਰਧਾਨ ਬਣੇ
ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਨਾਲ ਪ੍ਰਧਾਨ ਸੋਹਨ ਲਾਲ ਸੈਣੀ। ਫੋਟੋ ਸਤਨਾਮ ਸਿੰਘ
Advertisement

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 13 ਅਕਤੂਬਰ
ਪ੍ਰੈੱਸ ਕਲੱਬ ਬਾਬੈਨ ਦੇ ਪ੍ਰਧਾਨ ਦੀ ਚੋਣ ਸਰਬਸੰਮਤੀ ਨਾਲ ਹੋਈ। ਇਸ ਮੌਕੇ ਸੀਨੀਅਰ ਪੱਤਰਕਾਰ ਸੋਹਨ ਲਾਲ ਸੈਣੀ ਨੂੰ ਸਰਬਸੰਮਤੀ ਨਾਲ ਪ੍ਰੈੱਸ ਕਲੱਬ ਬਾਬੈਨ ਦਾ ਪ੍ਰਧਾਨ ਚੁਣਿਆ ਗਿਆ। ਕਸਬਾ ਬਾਬੈਨ ਦੇ ਸਮੂਹ ਪੱਤਰਕਾਰਾਂ ਦੀ ਮੀਟਿੰਗ ਅੱਜ ਬਾਬੈਨ ਦੇ ਨਿੱਜੀ ਪੈਲੇਸ ਵਿਚ ਸੀਨੀਅਰ ਪੱਤਰਕਾਰ ਰਾਮ ਕੁਮਾਰ ਸੈਣੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪੱਤਰਕਾਰਾਂ ਨੂੰ ਦਰਪੇਸ਼ ਔਕੜਾਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਰਵੀ ਕੁਮਾਰ ਨੇ ਪ੍ਰਧਾਨ ਦੇ ਆਹੁਦੇ ਲਈ ਸੋਹਨ ਲਾਲ ਸੈਣੀ ਦੇ ਨਾਂ ਦੀ ਤਜਵੀਜ਼ ਰੱਖੀ ਜਿਸ ਨੂੰ ਸਾਰਿਆਂ ਨੇ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਤੇ ਪ੍ਰੈਸ ਕਲੱਬ ਦੀ ਕਾਰਜਕਾਰਨੀ ਬਣਾਉਣ ਦਾ ਅਧਿਕਾਰ ਵੀ ਸੋਹਨ ਲਾਲ ਸੈਣੀ ਨੂੰ ਸੌਂਪਿਆ ਗਿਆ।
ਇਸ ਮੌਕੇ ਨਵੇਂ ਚੁਣੇ ਪ੍ਰਧਾਨ ਸੋਹਨ ਲਾਲ ਨੇ ਸਾਰੇ ਪੱਤਰਕਾਰਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਜੋ ਭਰੋਸਾ ਉਨ੍ਹਾਂ ਉਸ ’ਤੇ ਪ੍ਰਗਟਾਇਆ ਹੈ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪੱਤਰਕਾਰਾਂ ਨੂੰ ਆਉਣ ਵਾਲੀਆਂ ਦਰਪੇਸ਼ ਔਕੜਾਂ ਦਾ ਹਰ ਸੰਭਵ ਹੱਲ ਕਰਾਉਣ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਰਾਮ ਕੁਮਾਰ ਸੈਣੀ, ਰਵੀ ਕੁਮਾਰ, ਰਾਜੇਸ਼ ਕੁਮਾਰ, ਚੰਦਰਮਣੀ ਅਤਰੀ, ਰਾਕੇਸ਼ ਸ਼ਰਮਾ, ਅਸ਼ੋਕ ਕੁਮਾਰ, ਸੁਰੇਸ਼ ਅਰੋੜਾ, ਦਿਨੇਸ਼ ਸੈਣੀ, ਪਵਨ ਕੁਮਾਰ ਮੌਜੂਦ ਸਨ।

Advertisement

Advertisement
Advertisement
Author Image

sukhwinder singh

View all posts

Advertisement