ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੈਣੀ ਦਾ ਵੀ ਚੰਨੀ ਵਾਲਾ ਹਾਲ ਹੋਵੇਗਾ: ਦਿਗਵਿਜੈ ਚੌਟਾਲਾ

07:56 AM Apr 17, 2024 IST
ਸਮਾਗਮ ਦੌਰਾਨ ਮੰਚ ’ਤੇ ਬੈਠੇ ਜਜਪਾ ਆਗੂ ਦਿਗਵਿਜੇ ਚੌਟਾਲਾ।

ਫਰਿੰਦਰ ਪਾਲ ਗੁਲਿਆਣੀ
ਨਰਾਇਣਗੜ੍ਹ, 16 ਅਪਰੈਲ
ਨਰਾਇਣਗੜ੍ਹ ਦੀ ਗੁਰਜਰ ਧਰਮਸ਼ਾਲਾ ਵਿੱਚ ਜੇਜੇਪੀ ਦਾ ਵਰਕਰ ਸੰਮੇਲਨ ਕਰਵਾਇਆ ਗਿਆ ਜਿਸ ਵਿੱਚ ਜੇਜੇਪੀ ਆਗੂ ਦਿਗਵਿਜੈ ਚੌਟਾਲਾ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਦਿਗਵਿਜੈ ਚੌਟਾਲਾ ਨੇ ਜਿੱਥੇ ਜੇਜੇਪੀ ਦੇ ਕੰਮਾਂ ਦੀ ਤਾਰੀਫ਼ ਕੀਤੀ, ਉੱਥੇ ਹੀ ਵਿਰੋਧੀ ਪਾਰਟੀ ਕਾਂਗਰਸ ਅਤੇ ਭਾਜਪਾ ’ਤੇ ਆਪਣਾ ਗੁੱਸਾ ਕੱਢਿਆ। ਉਨ੍ਹਾਂ ਕਿਹਾ ਕਿ ਜੇਜੇਪੀ ਦਸ ਸੀਟਾਂ ’ਤੇ ਲੋਕ ਸਭਾ ਚੋਣਾਂ ਲੜੇਗੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਕਿਹਾ ਕਿ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ ਅਤੇ ਪਾਰਟੀ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਿਹੜੀ ਹਾਲਤ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹੋਈ ਸੀ, ਉਹੀ ਹਾਲਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਹੋਵੇਗੀ।
ਚੌਟਾਲਾ ਨੇ ਕਿਹਾ ਕਿ ਅੱਜ ਹਲਕਾ ਨਰਾਇਣਗੜ੍ਹ ਵਿੱਚ ਜੇਜੇਪੀ ਵਰਕਰਾਂ ਨੇ ਜਿਸ ਉਤਸ਼ਾਹ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਹੈ, ਉਸ ਨੇ ਆਉਣ ਵਾਲੇ ਸਮੇਂ ਵਿੱਚ ਜਿੱਤ ਪ੍ਰਾਪਤ ਕਰਨ ਦੇ ਇਰਾਦੇ ਨਾਲ ਅੱਗੇ ਵਧਣ ਦਾ ਜੋਸ਼ ਦਿਖਾਇਆ ਹੈ।
ਉਹ ਇਸ ਲਈ ਸਾਰਿਆਂ ਦਾ ਧੰਨਵਾਦ ਕਰਦੇ ਹਨ। ਦੇਸ਼ ਵਿੱਚ ਲੋਕ ਸਭਾ ਚੋਣਾਂ ਦਾ ਬਿਗੁਲ ਵਜ ਗਿਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦਾ ਕਹਿਣਾ ਹੈ ਕਿ ਜੇਜੇਪੀ ਨੇ ਸੱਤਾ ਦਾ ਸੁੱਖ ਭੋਗਣ ਲਈ ਭਾਜਪਾ ਨਾਲ ਮਿਲ ਕੇ ਸਰਕਾਰ ਬਣਾਈ ਸੀ ਪਰ ਇਹ ਗੱਠਜੋੜ ਦੁਸ਼ਯੰਤ ਚੌਟਾਲਾ ਨੇ ਲੋਕਾਂ ਦੇ ਭਲੇ ਲਈ ਹੀ ਕੀਤਾ ਸੀ। ਸੱਤਾ ਸੁੱਖ ਭੋਗਣ ਦਾ ਸਾਧਨ ਨਹੀਂ ਸਗੋਂ ਸੇਵਾ ਕਰਨ ਦਾ ਸਾਧਨ ਹੈ। ਦੁਸ਼ਯੰਤ ਚੌਟਾਲਾ ਦਾ ਇਹ ਫੈਸਲਾ ਲੋਕ ਭਲਾਈ ਲਈ ਹੀ ਸੀ। ਉਨ੍ਹਾਂ ਵਰਕਰਾਂ ਨੂੰ ਕਿਹਾ ਕਿ ਉਹ ਲੋਕ ਸਭਾ ਚੋਣਾਂ ਵਿੱਚ ਪੂਰੀ ਮਿਹਨਤ ਨਾਲ ਜਿੱਤ ਯਕੀਨੀ ਬਣਾਉਣ।

Advertisement

Advertisement
Advertisement