ਸ਼ਹੀਦ ਬਾਬਾ ਦੀਪ ਸਿੰਘ ਨੂੰ ਸਿਜਦਾ ਕੀਤਾ
07:51 AM Jul 09, 2024 IST
ਲੁਧਿਆਣਾ:
Advertisement
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਜਪ-ਤਪ ਚੌਪਹਿਰਾ ਸਮਾਗਮ ਕਰਾਇਆ ਗਿਆ। ਇਸ ਵਿੱਚ ਸੰਗਤ ਨੇ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਨੂੰ ਸਿਜਦਾ ਕੀਤਾ। ਇਸ ਮੌਕੇ ਬੀਬੀਆਂ ਨੇ ਸੰਗਤੀ ਰੂਪ ਵਿੱਚ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਸੁਖਮਨੀ ਸਾਹਿਬ ਦੇ ਪਾਠ ਕੀਤੇ। ਧੰਨ ਧੰਨ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਦੁੱਗਰੀ ਦੇ ਕੀਰਤਨੀ ਜਥੇ ਅਤੇ ਇਸਤਰੀ ਸਤਿਸੰਗ ਦੀਆਂ ਬੀਬੀਆਂ ਨੇ ਕੀਰਤਨ ਕੀਤਾ। ਇਸ ਦੌਰਾਨ ਮਨਿੰਦਰ ਸਿੰਘ ਆਹੂਜਾ ਅਤੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਕੀਰਤਨੀ ਜਥਿਆਂ ਨੂੰ ਸਨਮਾਨਿਆ ਗਿਆ। ਪ੍ਰਧਾਨ ਇੰਦਰਜੀਤ ਸਿੰਘ ਮਕੱੜ ਨੇ ਦੱਸਿਆ ਕਿ ਜਪ-ਤਪ ਚੌਪਹਿਰਾ ਸਮਾਗਮ ਹਰ ਐਤਵਾਰ ਨੂੰ ਕਰਾਏ ਜਾ ਰਹੇ ਹਨ। ਇਸ ਮੌਕੇ ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਬਲਜੀਤ ਸਿੰਘ ਬਾਵਾ, ਸੁਖਵਿੰਦਰ ਸਿੰਘ ਹੈਪੀ ਕੋਚਰ ਅਤੇ ਮਨਮੋਹਨ ਸਿੰਘ ਵੀ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement