ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਮੌਕੇ ਸਮਾਗਮ

10:26 AM Jun 07, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਜੂਨ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਕਮੇਟੀ ਵੱਲੋਂ ਅਪਰੇਸ਼ਨ ਬਲੂ ਸਟਾਰ ਦੀ 40ਵੀਂ ਬਰਸੀ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮਗਰੋਂ ਸੰਗਤ ਨੇ ਕੀਰਤਨ ਸਰਵਣ ਕੀਤਾ। ਕਥਾਵਾਚਕਾਂ ਨੇ ਸਾਕਾ ਨੀਲਾ ਤਾਰਾ ਬਾਰੇ ਸੰਗਤ ਨੂੰ ਜਾਣਕਾਰੀ ਦਿੱਤੀ। ਇਸ ਦੌਰਾਨ ਦਿੱਲੀ ਗੁਰਦੁਆਰਾ ਕਮੇਟੀ ਦੇ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ, ਸ੍ਰੀ ਦਰਬਾਰ ਸਾਹਿਬ ’ਤੇ ਹੋਏ ਫੌਜੀ ਹਮਲੇ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਫੌਜੀ ਹਮਲੇ ਮਗਰੋਂ ਦਿੱਲੀ ਤੇ ਦੇਸ਼ ਦੇ ਹੋਰਨਾਂ ਸ਼ਹਿਰਾਂ ਵਿੱਚ ਸਿੱਖਾਂ ਦੇ ਕਤਲੇਆਮ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਕੌਮ ਦੇ ਭਲੇ ਲਈ ਕਿਸੇ ਨਾਲ ਵੀ ਮਿਲ ਕੇ ਕੰਮ ਕਰਨ ਨੂੰ ਤਿਆਰ ਹਾਂ ਪਰ ਕੌਮ ਦੇ ਦੋਖੀਆਂ ਨਾਲ ਰਲ ਕੇ ਕੰਮ ਨਹੀਂ ਕਰ ਸਕਦੇ। ਇਸ ਮੌਕੇ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਦੁਨੀਆਂ ਵਿੱਚ ਅਜਿਹੀ ਕੋਈ ਹੋਰ ਮਿਸਾਲ ਨਹੀਂ ਮਿਲਦੀ ਜਿਥੇ ਸਿਰਫ ਇਕ ਕੌਮ ਨੂੰ ਨਿਸ਼ਾਨਾ ਬਣਾਉਂਦਿਆਂ ਉਨ੍ਹਾਂ ਦੇ ਆਸਥਾ ਦੇ ਸਥਾਨ ਢਹਿ ਢੇਰੀ ਕੀਤੇ ਗਏ ਹੋਣ ਤੇ ਉਨ੍ਹਾਂ ਦੇ ਮਾਸੂਮ ਤੇ ਨਿਰਦੋਸ਼ ਲੋਕਾਂ ਦਾ ਕਤਲੇਆਮ ਕੀਤਾ ਗਿਆ ਹੋਵੇ। ਇਸ ਮੌਕੇ ਕੀਰਤਨ ਵੀ ਹੋਇਆ। ਉਨ੍ਹਾਂ ਨਵੀਂ ਪੀੜ੍ਹੀ ਨੂੰ ਗੁਰੂ ਦੇ ਲੜ ਲੱਗਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਸਾਰਿਆਂ ਨੂੰ ਮਿਲ ਕੇ ਰਹਿਣ ਦੀ ਅਪੀਲ ਕੀਤੀ।

Advertisement

Advertisement
Advertisement