ਸਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਦੀ ਡੀਸੀ ਵਜੋਂ ਅਹੁਦਾ ਸੰਭਾਲਿਆ
11:06 AM Sep 15, 2024 IST
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ 14 ਸਤੰਬਰ
ਸਾਕਸ਼ੀ ਸਾਹਨੀ ਨੇ ਅੱਜ ਅੰਮ੍ਰਿਤਸਰ ਦੀ ਮਹਿਲਾ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਪਹਿਲਾਂ ਲੁਧਿਆਣਾ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਖੁਸ਼ਕਿਸ਼ਮਤ ਹਨ ਕਿ ਉਨ੍ਹਾਂ ਨੂੰ ਗੁਰੂ ਨਗਰੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ।
ਇਸ ਤੋਂ ਪਹਿਲਾਂ ਪੁਲੀਸ ਦੇ ਜਵਾਨਾਂ ਨੇ ਸਲਾਮੀ ਦੇ ਕੇ ਉਨ੍ਹਾਂ ਨੂੰ ਅੰਮ੍ਰਿਤਸਰ ਪੁੱਜਣ ਤੇ ਜੀ ਆਇਆਂ ਕਿਹਾ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਾਲਿਡ ਵੇਸਟ ਮੈਨੇਜਮੈਂਟ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ, ਪਰਾਲੀ ਪ੍ਰਬੰਧਨ ਅਤੇ ਜ਼ਿਲ੍ਹੇ ਵਿੱਚ ਚਲ ਰਹੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ। ਮਗਰੋਂ ਉਨ੍ਹਾਂ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਮੱਥਾ ਵੀ ਟੇਕਿਆ।
Advertisement
Advertisement