ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਿਰਮਾਣ ਲਾਇਸੈਂਸ ਮੁਅੱਤਲੀ ਵਾਲੇ ਉਤਪਾਦਾਂ ਦੀ ਵਿਕਰੀ ਰੋਕੀ: ਪਤੰਜਲੀ

07:09 AM Jul 10, 2024 IST

ਨਵੀਂ ਦਿੱਲੀ:

Advertisement

ਪਤੰਜਲੀ ਆਯੁਰਵੈਦ ਲਿਮਿਟਡ ਨੇ ਅੱਜ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਉਸ ਨੇ ਉਨ੍ਹਾਂ 14 ਉਤਪਾਦਾਂ ਦੀ ਵਿਕਰੀ ਰੋਕ ਦਿੱਤੀ ਹੈ ਜਿਨ੍ਹਾਂ ਦੇ ਨਿਰਮਾਣ ਲਾਇਸੈਂਸ ਉੱਤਰਾਖੰਡ ਰਾਜ ਲਾਇਸੈਂਸਿੰਗ ਅਥਾਰਿਟੀ ਨੇ ਅਪਰੈਲ ’ਚ ਮੁਅੱਤਲ ਕਰ ਦਿੱਤੇ ਸਨ। ਕੰਪਨੀ ਨੇ ਜਸਟਿਸ ਹਿਮਾ ਕੋਹਲੀ ਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਦੱਸਿਆ ਕਿ ਉਸ ਨੇ 5,606 ਫਰੈਂਚਾਇਜ਼ੀ ਸਟੋਰਾਂ ਨੂੰ ਇਹ ਉਤਪਾਦ ਵਾਪਸ ਲੈਣ ਦਾ ਨਿਰਦੇਸ਼ ਦਿੱਤਾ ਹੈ। ਪਤੰਜਲੀ ਆਯੁਰਵੈਦ ਨੇ ਕਿਹਾ ਕਿ ਮੀਡੀਆ ਮੰਚਾਂ ਨੂੰ ਵੀ ਇਨ੍ਹਾਂ 14 ਉਤਪਾਦਾਂ ਦੇ ਸਾਰੇ ਇਸ਼ਤਿਹਾਰ ਵਾਪਸ ਲੈਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਬੈਂਚ ਨੇ ਪਤੰਜਲੀ ਆਯੁਰਵੈਦ ਨੂੰ ਦੋ ਹਫ਼ਤਿਆਂ ਅੰਦਰ ਇੱਕ ਹਲਫ਼ਨਾਮਾ ਦਾਇਰ ਕਰਕੇ ਇਹ ਦੱਸਣ ਦਾ ਨਿਰਦੇਸ਼ ਦਿੱਤਾ ਕਿ ਕੀ ਇਸ਼ਤਿਹਾਰ ਹਟਾਉਣ ਲਈ ਸੋਸ਼ਲ ਮੀਡੀਆ ਮੰਚਾਂ ਨੂੰ ਕੀਤੀ ਗਈ ਅਪੀਲ ’ਤੇ ਅਮਲ ਕੀਤਾ ਗਿਆ ਹੈ ਅਤੇ ਕੀ ਇਨ੍ਹਾਂ 14 ਉਤਪਾਦਾਂ ਦੇ ਇਸ਼ਤਿਹਾਰ ਵਾਪਸ ਲੈ ਲਏ ਗਏ ਹਨ। ਬੈਂਚ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐੱਮਏ) ਵੱਲੋਂ ਦਾਇਰ ਕੀਤੀ ਗਈ ਉਸ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਹੈ ਜਿਸ ਵਿੱਚ ਪਤੰਜਲੀ ’ਤੇ ਕੋਵਿਡ ਟੀਕਾਕਰਨ ਮੁਹਿੰਮ ਤੇ ਆਧੁਨਿਕ ਇਲਾਜ ਪ੍ਰਣਾਲੀਆਂ ਖ਼ਿਲਾਫ਼ ਭੰਡੀ ਪ੍ਰਚਾਰ ਕਰਨ ਦਾ ਦੋਸ਼ ਲਾਇਆ ਗਿਆ ਹੈ। ਬੈਂਚ ਦੇ ਕੇਸ ਦੀ ਅਗਲੀ ਸੁਣਵਾਈ ਲਈ 30 ਜੁਲਾਈ ਦੀ ਤਰੀਕ ਤੈਅ ਕੀਤੀ ਹੈ। -ਪੀਟੀਆਈ

Advertisement
Advertisement
Tags :
Patanjali
Advertisement