ਸੰਦੀਪ ਸਿੰਘ ਮਾਂਡੀ ਸਾਹਿਬ ਵਿਖੇ ਨਤਮਸਤਕ
11:32 AM Sep 25, 2023 IST
ਸਤਪਾਲ ਰਾਮਗੜ੍ਹੀਆ
ਪਿਹੋਵਾ, 24 ਸਤੰਬਰ
ਡੇਰਾ ਉਦਾਸੀਨ ਬ੍ਰਹਮ ਅਖਾੜਾ ਲੋਕ ਭਲਾਈ ਟਰੱਸਟ ਮਾਂਡੀ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਬਾਬਾ ਸ੍ਰੀਚੰਦ ਜੀ ਦੇ 529ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ ਗਿਆ| ਇਸ ਮੌਕੇ ਡੇਰਾ ਮੁਖੀ ਬਾਬਾ ਗੁਰਵਿੰਦਰ ਸਿੰਘ ਨੇ ਸੰਗਤਾਂ ਨੂੰ ਬਾਬਾ ਸ੍ਰੀਚੰਦ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਪ੍ਰੋਗਰਾਮ ਵਿੱਚ ਕੈਬਨਿਟ ਮੰਤਰੀ ਸੰਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਗੁਰਵਿੰਦਰ ਸਿੰਘ ਨੇ ਡੇਰੇ ਰਾਹੀਂ ਸਮਾਜ ਨੂੰ ਨਸ਼ਿਆਂ, ਦਾਜ, ਭਰੂਣ ਹੱਤਿਆ ਆਦਿ ਬੁਰਾਈਆਂ ਤੋਂ ਮੁਕਤ ਕਰ ਕੇ ਧਰਮ ਨਾਲ ਜੋੜ ਕੇ ਲੋਕ ਭਲਾਈ ਦੇ ਕੰਮ ਕੀਤੇ ਹਨ, ਜੋ ਕਿ ਸ਼ਲਾਘਾਯੋਗ ਹੈ। ਸੂਬਾ ਮੰਤਰੀ ਨੇ ਕਿਹਾ ਕਿ ਸਿੱਖ ਗੁਰੂਆਂ ਨੇ ਰੂਹਾਨੀਅਤ ਅਤੇ ਸੱਭਿਆਚਾਰ ਦੋਵਾਂ ਧਾਰਾਵਾਂ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।
Advertisement
Advertisement