For the best experience, open
https://m.punjabitribuneonline.com
on your mobile browser.
Advertisement

ਸਮਾਜਵਾਦੀ ਪਾਰਟੀ ਤੇ ਕਾਂਗਰਸ ਨਹੀਂ ਚਾਹੁੰਦੀਆਂ ਸਨ ਕਿ ਰਾਮ ਮੰਦਿਰ ਬਣੇ: ਸ਼ਾਹ

08:09 AM Apr 04, 2024 IST
ਸਮਾਜਵਾਦੀ ਪਾਰਟੀ ਤੇ ਕਾਂਗਰਸ ਨਹੀਂ ਚਾਹੁੰਦੀਆਂ ਸਨ ਕਿ ਰਾਮ ਮੰਦਿਰ ਬਣੇ  ਸ਼ਾਹ
ਸ਼ਾਹਪੁਰ ਵਿੱਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ। -ਫੋਟੋ: ਪੀਟੀਆਈ
Advertisement

ਮੁਜ਼ੱਫਰਨਗਰ (ਉੱਤਰ ਪ੍ਰਦੇਸ਼), 3 ਅਪਰੈਲ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਸਮਾਜਵਾਦੀ ਪਾਰਟੀ ਅਤੇ ਕਾਂਗਰਸ ਕਦੇ ਨਹੀਂ ਚਾਹੁੰਦੀਆਂ ਸਨ ਕਿ ਅਯੁੱਧਿਆ ਵਿੱਚ ਰਾਮ ਮੰਦਿਰ ਦਾ ਨਿਰਮਾਣ ਹੋਵੇ। ਆਗਾਮੀ ਲੋਕ ਸਭ ਚੋਣਾਂ ਤੋਂ ਪਹਿਲਾਂ ਇੱਥੇ ਭਾਜਪਾ ਉਮੀਦਵਾਰ ਸੰਜੀਵ ਬਾਲਿਆਨ ਦੇ ਹੱਕ ਵਿੱਚ ਇਕ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸ਼ਾਹ ਨੇ ਕਿਹਾ ਕਿ ਇਹ ਨਰਿੰਦਰ ਮੋਦੀ ਸਰਕਾਰ ਸੀ ਜਿਸ ਨੇ ਲੋਕਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦਿਆਂ ਮੰਦਿਰ ਦਾ ਨਿਰਮਾਣ ਕੀਤਾ।
ਉਨ੍ਹਾਂ ਕਿਹਾ, ‘‘ਅਖਿਲੇਸ਼ ਯਾਦਵ ਜੀ ਦੀ ਸਮਾਜਵਾਦੀ ਪਾਰਟੀ ਅਤੇ ਕਾਂਗਰਸ ਕਦੇ ਨਹੀਂ ਚਾਹੁੰਦੀਆਂ ਸਨ ਕਿ ਅਯੁੱਧਿਆ ਵਿੱਚ ਰਾਮ ਮੰਦਿਰ ਬਣੇ। ਕਾਂਗਰਸ ਨੇ 70 ਸਾਲਾਂ ਤੱਕ ਰਾਮ ਜਨਮਭੂਮੀ ਦੇ ਮੁੱਦੇ ਨੂੰ ਲਟਕਾਈ ਰੱਖਿਆ ਪਰ ਮੋਦੀ ਜੀ ਨੇ ਕੇਸ ਜਿੱਤਿਆ, ਭੂਮੀ ਪੂਜਨ ਕੀਤਾ ਅਤੇ ਰਾਮਲੱਲ੍ਹਾ ਦੀ ਪ੍ਰਾਣ ਪ੍ਰਤਿਸ਼ਠਾ ਕੀਤੀ।’’
‘ਇੰਡੀਆ’ ਗੱਠਜੋੜ ਦੀ ਆਲੋਚਨਾ ਕਰਦਿਆਂ ਸ੍ਰੀ ਸ਼ਾਹ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਇਸ ਗੱਠਜੋੜ ’ਚ ਜਿਹੜੀਆਂ ਵੀ ਪਾਰਟੀਆਂ ਸ਼ਾਮਲ ਹਨ, ਉਹ ਘੁਟਾਲਿਆਂ ਵਿੱਚ ਸ਼ਾਮਲ ਰਹੀਆਂ ਹਨ। ਉਨ੍ਹਾਂ ਕਿਹਾ, ‘‘ਜਿਹੜੀਆਂ ਵੀ ਪਾਰਟੀਆਂ ਇਸ ਹੰਕਾਰੀ ਗੱਠਜੋੜ ਦਾ ਹਿੱਸਾ ਹਨ, ਉਹ ਇਕ ਸਮੇਂ 12 ਲੱਖ ਕਰੋੜ ਰੁਪਏ ਦੇ ਘੁਟਾਲਿਆਂ ਅਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਰਹੀਆਂ ਹਨ...ਉਨ੍ਹਾਂ (ਇੰਡੀਆ ਗੱਠਜੋੜ) ਨੇ ਇਕ ਰੈਲੀ ਕੀਤੀ ਸੀ ਜਿੱਥੇ ਕਿ ਉਨ੍ਹਾਂ ਭ੍ਰਿਸ਼ਟਾਚਾਰੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਦੀ ਗੱਲ ਕੀਤੀ ਸੀ।’’
ਕੇਂਦਰੀ ਮੰਤਰੀ ਨੇ ਕਿਹਾ, ‘‘ਮੈਂ ਅੱਜ ਇਸ ਮੰਚ ਤੋਂ ਉੱਤਰ ਪ੍ਰਦੇਸ਼ ਦੇ ਸਮੂਹ ਲੋਕਾਂ ਨੂੰ ਕਹਿ ਰਿਹਾ ਹਾਂ ਕਿ 2014 ਵਿੱਚ ਮੋਦੀ ਜੀ ਨੇ ਕਿਹਾ ਸੀ ਕਿ ਉਹ ਲੋਕ ਜਿਨ੍ਹਾਂ ਨੇ ਭ੍ਰਿਸ਼ਟਾਚਾਰ ਕੀਤਾ ਹੈ ਉਹ ਜੇਲ੍ਹ ਜਾਣਗੇ ਅਤੇ 2024 ਵਿੱਚ ਵੀ ਉਹ ਇਹੀ ਗੱਲ ਆਖ ਰਹੇ ਹਨ। ਵਿਰੋਧੀ ਧਿਰ ਦਾ ਮਕਸਦ ਆਪਣੇ ਪਰਿਵਾਰ ਦੇ ਲੋਕਾਂ ਨੂੰ ਮੁੱਖ ਮੰਤਰੀ ਤੇ ਪ੍ਰਧਾਨ ਮੰਤਰੀ ਬਣਾਉਣਾ ਹੈ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×