ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਮਾਜਵਾਦੀ ਪਾਰਟੀ ਵੱਲੋਂ ਤਿਵਾੜੀ ਨੂੰ ਸਮਰਥਨ ਦੇਣ ਦਾ ਐਲਾਨ

08:43 AM May 10, 2024 IST
ਚੰਡੀਗੜ੍ਹ ਵਿੱਚ ਸਮਾਜਵਾਦੀ ਪਾਰਟੀ ਦੇ ਆਗੂ ਮਨੀਸ਼ ਤਿਵਾੜੀ ਦੀ ਹਮਇਤ ਦਾ ਐਲਾਨ ਕਰਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਮਈ
ਸਮਾਜਵਾਦੀ ਪਾਰਟੀ ਨੇ ਚੰਡੀਗੜ੍ਹ ਸੰਸਦੀ ਹਲਕੇ ਤੋਂ ‘ਇੰਡੀਆ’ ਗੱਠਜੋੜ ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ ਨੂੰ ਰਸਮੀ ਤੌਰ ’ਤੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਇੱਥੇ ‘ਇੰਡੀਆ’ ਗੱਠਜੋੜ ਦੀ ਹੋਈ ਸਾਂਝੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਮਾਜਵਾਦੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਡਾ. ਵਿਕਰਮ, ਜਨਰਲ ਸਕੱਤਰ ਸੁਰਿੰਦਰ ਠਾਕੁਰ, ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ, ਚੰਡੀਗੜ੍ਹ ਲਈ ਆਮ ਆਦਮੀ ਪਾਰਟੀ ਦੀ ਪ੍ਰਚਾਰ ਕਮੇਟੀ ਦੇ ਪ੍ਰਧਾਨ ਚੰਦਰਮੁਖੀ ਸ਼ਰਮਾ ਅਤੇ ਮਨੀਸ਼ ਤਿਵਾੜੀ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਗੱਠਜੋੜ ਮਜ਼ਬੂਤੀ ਨਾਲ ਖੜ੍ਹਾ ਹੈ ਅਤੇ ਉਹ ਰਿਕਾਰਡ ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤਣਗੇ। ਡਾ. ਵਿਕਰਮ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਫਿਰਕੂ ਅਤੇ ਫੁੱਟ ਪਾਊ ਰਾਜਨੀਤੀ ਤੇ ਨੀਤੀਆਂ ਦਾ ਮੁਕਾਬਲਾ ਸਿਰਫ਼ ਕਾਂਗਰਸ ਹੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਸਮਾਜਵਾਦੀ ਪਾਰਟੀ ਦੇ ਸਾਰੇ ਵਰਕਰ ਪਹਿਲਾਂ ਹੀ ਸਬੰਧਤ ਖੇਤਰਾਂ ਵਿੱਚ ਚੋਣ ਮੁਹਿੰਮ ਵਿੱਚ ਸ਼ਾਮਲ ਹੋ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਮਾਜਵਾਦੀ ਪਾਰਟੀ ਨੂੰ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਲੋਕਾਂ ਦਾ ਭਾਰੀ ਸਮਰਥਨ ਹਾਸਲ ਹੈ, ਜੋ ਕਿ ਲੰਬੇ ਸਮੇਂ ਤੋਂ ਇੱਥੇ ਰਹਿ ਰਹੇ ਹਨ। ਇਸ ਮੌਕੇ ਸਮਾਜਵਾਦੀ ਪਾਰਟੀ ਦੇ ਸੀਨੀਅਰ ਆਗੂ ਰਾਧੇ ਸ਼ਿਆਮ ਯਾਦਵ, ਸਵਾਮੀ ਯਾਦਵ, ਰਾਮ ਮੂਰਤ ਯਾਦਵ, ਹਰਵਿੰਦਰ ਸਿੰਘ, ਗੁਰਦਿਆਲ ਸਿੰਘ ਤੇ ਪੰਕਜ ਯਾਦਵ ਵੀ ਹਾਜ਼ਰ ਸਨ।

Advertisement

‘ਇੰਡੀਆ’ ਦੇ ਉਮੀਦਵਾਰ ਮਨੀਸ਼ ਤਿਵਾੜੀ ਡੇਰਾ ਬਿਆਸ ਪਹੁੰਚੇ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਰਾਜਸੀ ਪਾਰਟੀਆਂ ਦੇ ਆਗੂਆਂ ਵੱਲੋਂ ਵੱਖ-ਵੱਖ ਵਰਗ ਦੇ ਵੋਟਰਾਂ ਦੀਆਂ ਵੋਟਾਂ ਹਾਸਲ ਕਰਨ ਲਈ ਪੁਰਜ਼ੋਰ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਇਸੇ ਦੌਰਾਨ ਅੱਜ ਚੰਡੀਗੜ੍ਹ ਤੋਂ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਡੇਰਾ ਬਿਆਸ ਪਹੁੰਚ ਕੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਤਿਵਾੜੀ ਨੇ ਆਪਣੀ ਧੀ ਇਨਿਕਾ ਨਾਲ ਸਵੇਰੇ ਡੇਰਾ ਬਿਆਸ ਪਹੁੰਚ ਕੇ ਡੇਰਾ ਮੁਖੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਸ੍ਰੀ ਤਿਵਾੜੀ ਨੇ ਡੇਰਾ ਬਿਆਸ ਦੇ ਮੁਖੀ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਜਦੋਂ ਵੀ ਉਨ੍ਹਾਂ ਨੂੰ ਮੌਕਾ ਮਿਲਦਾ ਹੈ, ਉਹ ਇੱਥੇ ਪਹੁੰਚਦੇ ਹਨ।

Advertisement
Advertisement
Advertisement