ਸਮਲਿੰਗੀ ਵਿਆਹ: ਜਸਟਿਸ ਸੰਜੀਵ ਖੰਨਾ ਨੇ ਪੁਨਰਵਿਚਾਰ ਸਬੰਧੀ ਪਟੀਸ਼ਨਾਂ ’ਤੇ ਸੁਣਵਾਈ ਤੋਂ ਖ਼ੁਦ ਨੂੰ ਵੱਖ ਕੀਤਾ
06:55 PM Jul 10, 2024 IST
ਨਵੀਂ ਦਿੱਲੀ, 10 ਜੁਲਾਈ
Advertisement
ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਜਸਟਿਸ ਸੰਜੀਵ ਖੰਨਾ ਨੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਤੋਂ ਇਨਕਾਰ ਕਰਨ ਸਬੰਧੀ ਸਿਖ਼ਰਲੀ ਅਦਾਲਤ ਦੇ ਫ਼ੈਸਲੇ ਦੀ ਸਮੀਖਿਆ ਦੀ ਅਪੀਲ ਕਰਨ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਤੋਂ ਅੱਜ ਖ਼ੁਦ ਨੂੰ ਵੱਖ ਕਰ ਲਿਆ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਮੁਤਾਬਕ, ਜਸਟਿਸ ਖੰਨਾ ਨੇ ਖ਼ੁਦ ਨੂੰ ਇਸ ਮਾਮਲੇ ਤੋਂ ਵੱਖ ਕਰਨ ਵਾਸਤੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਪਟੀਸ਼ਨਾਂ ’ਤੇ ਵਿਚਾਰ ਕਰਨ ਤੋਂ ਜਸਟਿਸ ਖੰਨਾ ਵੱਲੋਂ ਖ਼ੁਦ ਨੂੰ ਵੱਖ ਕੀਤੇ ਜਾਣ ਮਗਰੋਂ ਹੁਣ ਪੁਨਰਵਿਚਾਰ ਪਟੀਸ਼ਨਾਂ ’ਤੇ ਵਿਚਾਰ ਕਰਨ ਲਈ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਪ੍ਰਧਾਨਗੀ ਵਾਲੇ ਸੰਵਿਧਾਨਕ ਬੈਂਚ ਦੇ ਪੁਨਰਗਠਨ ਦੀ ਲੋੜ ਹੋਵੇਗੀ। -ਪੀਟੀਆਈ
Advertisement
Advertisement