ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿਵਿਆਂਗ ਬੱਚਿਆਂ ਲਈ ਸਹਾਰਾ ਬਣਿਆ ਸਮੱਗਰ ਸਿੱਖਿਆ ਅਭਿਆਨ

06:48 AM Jan 02, 2024 IST
ਦਿਵਿਆਂਗ ਬੱਚਿਆਂ ਨੂੰ ਲੋੜੀਂਦਾ ਸਾਮਾਨ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਧਿਕਾਰੀ। -ਫੋਟੋ: ਮਾਨ

ਪੱਤਰ ਪ੍ਰੇਰਕ
ਮਾਨਸਾ, 1 ਜਨਵਰੀ
ਸਮੱਗਰ ਸਿੱਖਿਆ ਅਭਿਆਨ ਵੱਲੋਂ ਬਲਾਕ ਮਾਨਸਾ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਮਨਦੀਪ ਸਿੰਘ ਦੀ ਅਗਵਾਈ ਅਤੇ ਅਲਿਮਕੋ ਕਾਨਪੁਰ ਦੇ ਸਹਿਯੋਗ ਨਾਲ ਦਿਵਿਆਂਗ ਬੱਚਿਆਂ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ (ਮੁੰਡੇ) ਵਿੱਚ ਸਾਮਾਨ ਵੰਡ ਸਮਾਗਮ ਕਰਵਾਇਆ ਗਿਆ, ਜਿੱਥੇ ਜ਼ਿਲ੍ਹਾ ਸਿੱਖਿਆ ਅਫਸਰ (ਐ:ਸਿ) ਰੂਬੀ ਬਾਂਸਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਸਿ) ਗੁਰਲਾਭ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਸਮੱਗਰ ਸਿੱਖਿਆ ਅਭਿਆਨ ਸਰੀਰਕ ਰੂਪ ’ਚ ਦਿਵਿਆਂਗ ਬੱਚਿਆਂ ਲਈ ਸਹਾਰਾ ਬਣਿਆ ਹੈ, ਜਿਸ ਤਹਿਤ ਇਨ੍ਹਾਂ ਬੱਚਿਆਂ ਨੂੰ ਲੋੜੀਂਦਾ ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ 82 ਲੋੜਵੰਦ ਬੱਚਿਆਂ ਨੇ ਹਿੱਸਾ ਲਿਆ, ਜਿਨ੍ਹਾਂ ਨੂੰ 3 ਟਰਾਈਸਾਈਕਲ, 11 ਵੀਲ੍ਹਚੇਅਰ, 1 ਸੀਪੀ ਚੇਅਰ, 6 ਫਹੁੜੀਆਂ, 13 ਬੂਟ, 34 ਕੰਨਾਂ ਦੀਆਂ ਮਸ਼ੀਨਾਂ, 39 ਐਮ.ਆਰ ਕਿੱਟਾਂ, 1 ਬਰੇਲ ਕਿੱਟ, 2 ਸਮਾਰਟ ਕੇਨ, 1 ਸਮਾਰਟ ਫੋਨ ਅਤੇ 1 ਰੋਲੇਟਰ ਅਲਿਮਕੋ ਕਾਨਪੁਰ ਤੋਂ ਆਏ ਆਡਿਓਲੋਜਿਸਟ ਅਰੁਨ ਪਾਲ, ਰਬੀਨਾ ਸਵੈਂ ਅਤੇ ਅਮਨ ਕੁਮਾਰ ਵੱਲੋਂ ਮੁਹੱਈਆ ਕਰਵਾਇਆ ਗਿਆ ਹੈ।

Advertisement

Advertisement