ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਂਪਲਾ ਵੱਲੋਂ ਰਾਹੁਲ ਦੇ ਬਿਆਨ ਦੀ ਨਿਖੇਧੀ

07:11 AM Jul 03, 2024 IST
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਜੇ ਸਾਂਪਲਾ। -ਫੋਟੋ: ਇੰਦਰਜੀਤ ਵਰਮਾ

ਗੁਰਿੰਦਰ ਸਿੰਘ
ਲੁਧਿਆਣਾ, 2 ਜੁਲਾਈ
ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ ਸੰਸਦ ਵਿੱਚ ਕੀਤੀਆਂ ਟਿੱਪਣੀਆਂ ਦੀ ਜ਼ੋਰਦਾਰ ਨਿੰਦਾ ਕਰਦਿਆਂ ਮੰਗ ਕੀਤੀ ਹੈ ਕਿ ਉਹ ਹਿੰਦੂਆਂ ਨੂੰ ਹਿੰਸਕ ਕਹਿਣ ਲਈ ਜਨਤਕ ਤੌਰ ’ਤੇ ਮੁਆਫ਼ੀ ਮੰਗਣ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਸਾਂਪਲਾ ਨੇ ਕਿਹਾ ਕਿ ਲੋਕ ਸਭਾ ਵਿੱਚ ਰਾਹੁਲ ਗਾਂਧੀ ਨੇ ਹਿੰਦੂਆਂ ਨੂੰ ਝੂਠੇ, ਹਿੰਸਕ ਅਤੇ ਨਫ਼ਰਤ ਕਰਨ ਵਾਲੇ ਕਹਿਕੇ ਨਾ ਸਿਰਫ਼ ਹਿੰਦੂਆਂ ਦਾ ਅਪਮਾਨ ਕੀਤਾ ਹੈ ਸਗੋਂ ਉਨ੍ਹਾਂ ਦੇ ਚਰਿੱਤਰ ’ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਿੰਦੂਆਂ ਨੂੰ ਹਿੰਸਕ ਕਹਿਣ ਤੋਂ ਪਹਿਲਾਂ ਰਾਹੁਲ ਗਾਂਧੀ ਅਤੇ ਭਾਰਤੀ ਗੱਠਜੋੜ ਨੂੰ ਪਹਿਲਾਂ ਆਪਣੇ ਵਿਹੜੇ ਅੰਦਰ ਝਾਤ ਮਾਰਨੀ ਚਾਹੀਦੀ ਹੈ। ਸ੍ਰੀ ਸਾਂਪਲਾ ਨੇ ਰਾਹੁਲ ਗਾਂਧੀ ਵੱਲੋਂ ਭਾਜਪਾ ਵਿਰੁੱਧ ਨਫ਼ਰਤ ਫੈਲਾਉਣ, ਅਗਨੀਵੀਰ ਯੋਜਨਾ ਅਤੇ ਐੱਮਐੱਸਪੀ ਬਾਰੇ ਗਲਤ ਬਿਆਨਬਾਜ਼ੀ ਕਰਨ ਦੀ ਵੀ ਆਲੋਚਨਾ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਨੇ ਦੇਸ਼ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਸ ਨੂੰ ਸੰਸਦ ਵਿੱਚ ਦਿੱਤੇ ਬਿਆਨਾਂ ਦੇ ਤੱਥਾਂ ਨੂੰ ਸਾਬਤ ਕਰਨਾ ਚਾਹੀਦਾ ਹੈ ਨਹੀਂ ਤਾਂ ਸੰਸਦ ਵਿਚ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਨੇ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਦੀ ਸ਼ਾਨ ਨੂੰ ਠੇਸ ਪਹੁੰਚਾਈ ਹੈ ਅਤੇ ਸੰਸਦ ਵਿੱਚ ਬਹਿਸ ਦੌਰਾਨ ਧਾਰਮਿਕ ਤਸਵੀਰਾਂ ਦਿਖਾਕੇ ਰਾਜਨੀਤੀ ਕੀਤੀ ਹੈ ਜੋ ਸੰਸਦ ਦੀ ਮਰਿਯਾਦਾ ਦੇ ਅਨੂਕੂਲ ਨਹੀਂ ਹੈ। ਇਸ ਮੌਕੇ ਜ਼ਿਲ੍ਹਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਯਸ਼ਪਾਲ ਜਨੋਤਰਾ, ਸੁਮਨ ਵਰਮਾ, ਮਹੇਸ਼ ਸ਼ਰਮਾ, ਨਰਿੰਦਰ ਸਿੰਘ ਮੱਲੀ ਅਤੇ ਨਵਲ ਜੈਨ ਵੀ ਹਾਜ਼ਰ ਸਨ।

Advertisement

Advertisement
Advertisement