ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਮਰਾਲਾ: ਇੰਦੌਰ ਤੋਂ ਚਾਰ ਧਾਮ ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ ਖੜ੍ਹੇ ਟਰਾਲੇ ’ਚ ਵੱਜੀ, 2 ਔਰਤਾਂ ਦੀ ਮੌਤ, 20 ਜ਼ਖ਼ਮੀ

06:11 PM May 22, 2024 IST


ਡੀਪੀਐੱਸ ਬੱਤਰਾ

Advertisement

ਸਮਰਾਲਾ, 22 ਮਈ

ਮੱਧ ਪ੍ਰਦੇਸ਼ ਦੇ ਇੰਦੌਰ ਤੋਂ ਚਾਰ ਧਾਮ ਦੇ ਯਾਤਰੀਆਂ ਲੈ ਕੇ ਜਾ ਰਹੀ ਬੱਸ ਅੱਜ ਤੜਕੇ ਕਰੀਬ 5 ਵਜੇ ਇਥੇ ਕੌਮੀ ਮਾਰਗ ’ਤੇ ਘੁਲਾਲ ਟੌਲ ਪਲਾਜ਼ਾ ਕੋਲ ਸੜਕ ਕੰਢੇ ਖੜ੍ਹੇ ਟਰਾਲੇ ਨਾਲ ਟਕਰਾਅ ਗਈ। ਹਾਦਸੇ ਵਿਚ 2 ਔਰਤਾਂ ਦੀ ਮੌਕੇ ’ਤੇ ਮੌਤ ਹੋ ਗਈ ਅਤੇ 20 ਤੋਂ ਜ਼ਿਆਦਾ ਸ਼ਰਧਾਲੂ ਗੰਭੀਰ ਜ਼ਖਮੀ ਹੋ ਗਏ। ਡੀਐੱਸਪੀ ਸਮਰਾਲਾ ਤਰਲੋਚਨ ਸਿੰਘ ਨੇ ਦੱਸਿਆ ਕਿ ਟਰਾਲਾ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਟਰਾਲੇ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਪ੍ਰਸ਼ਾਸਨ ਵੱਲੋਂ ਹਾਦਸੇ ਵਿਚ ਮਰੀਆਂ ਔਰਤਾਂ ਪੋਸਟਮਾਰਟਮ ਕਰਵਾਉਣ ਬਾਅਦ ਲਾਸ਼ਾਂ 2 ਵੱਖ-ਵੱਖ ਵਿਸ਼ੇਸ਼ ਫ੍ਰੀਜ਼ਰ ਐਬੂਲੈਂਸਾਂ ਰਾਹੀਂ ਇੰਦੌਰ ਪਹੁੰਚਾਉਣ ਦਾ ਪ੍ਰਬੰਧ ਕੀਤਾ ਗਿਆ ਤੇ ਨਾਲ ਹੀ ਜ਼ਖ਼ਮੀਆਂ ਅਤੇ ਹੋਰ ਸ਼ਰਧਾਲੂਆਂ ਲਈ ਵਿਸ਼ੇਸ਼ ਬੱਸ ਦਾ ਇੰਤਜ਼ਾਮ ਕਰ ਦਿੱਤਾ ਹੈ।

Advertisement

Advertisement
Advertisement