ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਮਰਾਲਾ: ਕੌਂਸਲ ਨੇ ਬਾਜ਼ਾਰ ’ਚੋਂ ਨਾਜਾਇਜ਼ ਕਬਜ਼ੇ ਹਟਾਏ

08:13 AM Jul 19, 2024 IST
ਮੁੱਖ ਬਾਜ਼ਾਰ ਵਿੱਚੋਂ ਨਾਜਾਇਜ਼ ਕਬਜ਼ੇ ਹਟਾਉਂਦੇ ਹੋਏ ਕੌਂਸਲ ਅਧਿਕਾਰੀ। -ਫੋਟੋ: ਬੱਤਰਾ

ਪੱਤਰ ਪ੍ਰੇਰਕ
ਸਮਰਾਲਾ, 18 ਜੁਲਾਈ
ਸ਼ਹਿਰ ਵਿੱਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਕਾਰਨ ਆਮ ਲੋਕਾਂ ਨੂੰ ਪੈਦਲ ਚੱਲਣਾ ਵੀ ਮੁਹਾਲ ਹੋ ਚੁੱਕਾ ਸੀ, ਜਿਸਦੇ ਮੱਦੇਨਜ਼ਰ ਨਗਰ ਕੌਂਸਲ ਵੱਲੋਂ ਅੱਜ ਨਾਜਾਇਜ਼ ਕਬਜ਼ੇ ਕਰ ਕੇ ਦੁਕਾਨਦਾਰੀ ਕਰ ਰਹੇ ਅਨਸਰਾਂ ਨਾਲ ਸਖ਼ਤੀ ਨਾਲ ਪੇਸ਼ ਆਇਆ ਗਿਆ। ਕੌਂਸਲ ਵੱਲੋਂ ਕਾਰਵਾਈ ਕਰਦਿਆਂ ਨਾਜ਼ਾਇਜ ਰੇਹੜੀਆਂ, ਫੜੀਆਂ ਅਤੇ ਹੋਰ ਵੱਖ-ਵੱਖ ਰੂਪ ਵਿੱਚ ਕੀਤੇ ਕਬਜ਼ੇ ਹਟਾਏ ਗਏ। ਇਹ ਕਾਰਵਾਈ ਕਾਰਜ ਸਾਧਕ ਅਫ਼ਸਰ ਗੁਰਪਾਲ ਸਿੰਘ ਦੇ ਨਿਰਦੇਸ਼ਾਂ ਹੇਠ ਸੈਨੇਟਰੀ ਇੰਸਪੈਕਟਰ ਸਤਨਾਮ ਸਿੰਘ, ਸੁਖਦੇਵ ਸਿੰਘ ਬਿੱਟੂ, ਸੁਪਰਵਾਈਜ਼ਰ ਬਿੰਦਰ ਸਿੰਘ ਅਤੇ ਨੀਟੂ ਕਲਿਆਣ ਵੱਲੋਂ ਟਰੈਫਿਕ ਪੁਲੀਸ ਸਮਰਾਲਾ ਦੇ ਇੰਚਾਰਜ ਤੇਜਿੰਦਰ ਸਿੰਘ ਦੇ ਸਹਿਯੋਗ ਨਾਲ ਕੀਤੀ ਗਈ ਗਈ।
ਇਸ ਸਬੰਧੀ ਸੁਖਦੇਵ ਸਿੰਘ ਬਿੱਟੂ ਨੇ ਦੱਸਿਆ ਕਿ ਸ਼ਹਿਰ ਵਿੱਚ ਕਈ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦਾ ਸਾਮਾਨ ਸੜਕ ਦੇ ਕੰਢੇ ਤੱਕ ਲਿਆ ਕੇ ਰੱਖਿਆ ਹੋਇਆ ਸੀ ਅਤੇ ਰੇਹੜੀ-ਫੜੀ ਵਾਲੇ ਵੀ ਸੜਕ ਦੇ ਕੰਢੇ ਆ ਕੇ ਆਪਣਾ ਸਾਮਾਨ ਵੇਚ ਰਹੇ ਸੀ। ਨਗਰ ਕੌਂਸਲ ਵੱਲੋਂ ਕਾਰਵਾਈ ਕਰਦਿਆਂ ਨਾਜਾਇਜ਼ ਕਬਜ਼ੇ ਕਰੀ ਬੈਠੇ ਦੁਕਾਨਦਾਰਾਂ ਦਾ ਸਾਮਾਨ ਜ਼ਬਤ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਾਜਾਇਜ਼ ਕਬਜ਼ਿਆਂ ਖਿਲਾਫ਼ ਇਹ ਕਾਰਵਾਈ ਜਾਰੀ ਰਹੇਗੀ।

Advertisement

Advertisement
Advertisement