ਸੰਦੀਪ ਕਾਂਸਲ ਨੇ ਉਪ-ਕੁਲਪਤੀ ਵਜੋਂ ਅਹੁਦਾ ਸੰਭਾਲਿਆ
08:53 AM Jul 28, 2024 IST
Advertisement
ਪੱਤਰ ਪ੍ਰੇਰਕ
ਬਠਿੰਡਾ, 27 ਜੁਲਾਈ
ਪੰਜਾਬ ਸਰਕਾਰ ਵੱਲੋਂ ਪ੍ਰੋ. ਸੰਦੀਪ ਕਾਂਸਲ ਨੂੰ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮਆਰਐੱਸਪੀਟੀਯੂ), ਬਠਿੰਡਾ ਦਾ ਤੀਜਾ ਉਪ-ਕੁਲਪਤੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਸਾਦੇ ਸਮਾਰੋਹ ਦੌਰਾਨ ਸੀਨੀਅਰ ਫੈਕਲਟੀ ਮੈਂਬਰਾਂ ਅਤੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿੱਚ ਉਪ-ਕੁਲਪਤੀ ਦਾ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਪਤਨੀ ਡਾ. ਮਮਤਾ ਕਾਂਸਲ, ਗਣਿਤ ਵਿਭਾਗ ਦੇ ਪ੍ਰੋਫੈਸਰ ਹਨ। ਆਪਣੇ ਸੰਬੋਧਨ ਵਿੱਚ ਡਾ. ਕਾਂਸਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਤਕਨੀਕੀ ਸਿੱਖਿਆ ਅਤੇ ਇੰਡਸਟ੍ਰੀਅਲ ਟਰੇਨਿੰਗ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਦਾ ਇਹ ਅਹਿਮ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਡਾ. ਕਾਂਸਲ ਨੇ ਯੂਨੀਵਰਸਿਟੀ ਨੂੰ ਨਵੀਆਂ ਉਚਾਈਆਂ ’ਤੇ ਲਿਜਾਣ ਦਾ ਵਾਅਦਾ ਕੀਤਾ।
Advertisement
Advertisement
Advertisement