ਸੰਦੀਪ ਲੋਟ ਵੱਲੋਂ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ
10:17 AM May 12, 2024 IST
Advertisement
ਸਿਰਸਾ: ਹਲਕਾ ਸਿਰਸਾ ਤੋਂ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਉਮੀਦਵਾਰ ਸੰਦੀਪ ਲੋਟ ਜਨ ਸੰਪਰਕ ਮੁਹਿੰਮ ਚਲਾ ਕੇ ਪਿੰਡਾਂ ’ਚ ਲੋਕਾਂ ਨੂੰ ਵੋਟਾਂ ਦੀ ਅਪੀਲ ਕਰਦਿਆਂ ਕਿਹਾ ਭਾਜਪਾ ਦੇ ਰਾਜ ਵਿੱਚ ਕਿਸਾਨ, ਮਜ਼ਦੂਰ, ਨੌਜਵਾਨ, ਵਪਾਰੀ ਅਤੇ ਔਰਤਾਂ ਨੂੰ ਅਣਗੌਲਿਆਂ ਕੀਤਾ ਗਿਆ ਹੈ। ਇਸ ਲਈ ਸਾਰੇ ਵਰਗਾਂ ਦੇ ਲੋਕਾਂ ਨੇ ਇਹ ਫੈਸਲਾ ਕਰ ਲਿਆ ਹੈ ਕਿ ਭਾਜਪਾ ਨੂੰ ਸੱਤਾ ਤੋਂ ਬਾਹਰ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਜੇਕਰ ਇਨੈਲੋ ਕਾਮਯਾਬ ਹੁੰਦੀ ਹੈ ਤਾਂ ਸਿਰਸਾ ਲੋਕ ਸਭਾ ਹਲਕੇ ਮੁਕੰਮਲ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਨੇ ਤਾਊ ਦੇਵੀ ਲਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਕਿਸਾਨਾਂ ਦੇ ਵਿਕਾਸ ਲਈ ਸਭ ਤੋਂ ਜ਼ਿਆਦਾ ਕੰਮ ਕੀਤਾ ਅਤੇ ਬਿਰਧਾਂ ਲਈ ਸਭ ਤੋਂ ਪਹਿਲਾਂ ਪੈਨਸ਼ਨ ਸਕੀਮ ਲਾਗੂ ਕੀਤੀ। -ਨਿੱਜੀ ਪੱਤਰ ਪ੍ਰੇਰਕ
Advertisement
Advertisement