For the best experience, open
https://m.punjabitribuneonline.com
on your mobile browser.
Advertisement

ਸੰਦੀਪ ਨਹਿਰਾ ਕਾਂਗਰਸ ਵਿੱਚ ਸ਼ਾਮਲ

07:45 AM Jul 06, 2023 IST
ਸੰਦੀਪ ਨਹਿਰਾ ਕਾਂਗਰਸ ਵਿੱਚ ਸ਼ਾਮਲ
ਸਿਰਸਾ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੰਤਰੀ ਕੁਮਾਰੀ ਸ਼ੈਲਜਾ।
Advertisement

ਸਿਰਸਾ: ਹਰਿਆਣਾ ਦੇ ਸਾਬਕਾ ਸਿੰਜਾਈ ਤੇ ਸਿੱਖਿਆ ਮੰਤਰੀ ਜਗਦੀਸ਼ ਨਹਿਰਾ ਦੇ ਪੁੱਤਰ ਸੰਦੀਪ ਨਹਿਰਾ ਆਪਣੀ ਸਰਕਾਰੀ ਨੌਕਰੀ ਛੱਡ ਕੇ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ। ਸਾਬਕਾ ਕੇਂਦਰੀ ਮੰਤਰੀ ਤੇ ਛੱਤੀਸਗੜ੍ਹ ਕਾਂਗਰਸ ਮਾਮਲਿਆਂ ਦੀ ਇੰਚਾਰਜ ਕੁਮਾਰੀ ਸ਼ੈਲਜਾ ਨੇ ਸੰਦੀਪ ਨਹਿਰਾ ਨੂੰ ਕਾਂਗਰਸ ਵਿੱਚ ਸ਼ਾਮਲ ਕੀਤਾ ਅਤੇ ਸਾਬਕਾ ਮੰਤਰੀ ਜਗਦੀਸ਼ ਨਹਿਰਾ ਵੱਲੋਂ ਕੀਤੇ ਕਾਰਜਾਂ ਨੂੰ ਗਿਣਵਾਇਆ। ਇਸ ਮੌਕੇ ਸਾਬਕਾ ਸੰਸਦ ਮੈਂਬਰ ਚਰਨਜੀਤ ਸਿੰਘ ਰੋੜੀ, ਸਾਬਕਾ ਵਿਧਾਇਕ ਬਲਵਾਨ ਸਿੰਘ ਦੌਲਤਪੁਰੀਆ ਤੇ ਸਾਬਕਾ ਵਿਧਾਇਕ ਜਗਜੀਤ ਸਾਂਗਵਾਨ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Tags :
Author Image

joginder kumar

View all posts

Advertisement
Advertisement
×