ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਨਦੀਪ ਸਮਰਾ ਦੀ ਪਲੇਠੀ ਕਾਵਿ-ਪੁਸਤਕ ਰਿਲੀਜ਼

12:18 PM Sep 21, 2024 IST
ਸਨਦੀਪ ਕੌਰ ਸਮਰਾ ਆਪਣੀ ਕਾਵਿ ਪੁਸਤਕ ਬਾਰੇ ਜਾਣਕਾਰੀ ਦਿੰਦੇ ਹੋਏ।-ਫੋਟੋ: ਚਿੱਲਾ

ਐਸ.ਏ.ਐਸ.ਨਗਰ(ਮੁਹਾਲੀ)

Advertisement

ਸਨਦੀਪ ਕੌਰ ਸਮਰਾ ਨੇ ਆਪਣੀ ਪਲੇਠੀ ਕਾਵਿ-ਪੁਸਤਕ ‘ਤੂੰ ਜਾਣਾ ਚਾਹਿਆ ਅਸੀਂ ਤੋਰ ਦਿੱਤਾ’ ਲੋਕ ਅਰਪਣ ਕਰ ਦਿੱਤੀ ਹੈ। ਕਿੱਤੇ ਵਜੋਂ ਅਧਿਆਪਨ ਦੇ ਖੇਤਰ ਨਾਲ ਜੁੜੀ ਲੇਖਿਕਾ ਲੰਮੇ ਸਮੇਂ ਤੋਂ ਲਿਖਦੀ ਆ ਰਹੀ ਹੈ। ਉਨ੍ਹਾਂ ਦੀਆਂ ਅਨੇਕਾਂ ਕਾਵਿ-ਰਚਨਾਵਾਂ ਅਖ਼ਬਾਰਾਂ ਅਤੇ ਰਸਾਲਿਆਂ ਵਿੱਚ ਪ੍ਰਕਾਸ਼ਿਤ ਹੁੰਦੀਆਂ ਆ ਰਹੀਆਂ ਹਨ। ਸਨਦੀਪ ਕੌਰ ਸਮਰਾ ਨੇ ਇੱਥੇ ਦੱਸਿਆ ਕਿ ਕਿਤਾਬ ਆਰਟ ਪਟਿਆਲਾ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਇਸ ਕਿਤਾਬ ਵਿੱਚ 110 ਕਾਵਿ ਰਚਨਾਵਾਂ ਹਨ। ਉਨ੍ਹਾਂ ਦੱਸਿਆ ਕਿ ਇਸ ਵਿੱਚ ਸਮਾਜਿਕ ਸਰੋਕਾਰਾਂ, ਸਿਆਸਤ, ਧਰਮ ਅਤੇ ਵਿਸ਼ੇਸ਼ ਕਰਕੇ ਮਹਿਲਾਵਾਂ ਦੀਆਂ ਵੱਖ-ਵੱਖ ਵਿਸ਼ਿਆਂ ’ਤੇ ਭਾਵਨਾਵਾਂ ਅਤੇ ਜਜ਼ਬਾਤਾਂ ਨੂੰ ਪ੍ਰਗਟਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਤਾਬ ਨੂੰ ਪਾਠਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਭਾਰਤੀ ਫੌਜ ਵਿਚ ਸੇਵਾਵਾਂ ਨਿਭਾ ਰਹੇ ਉਨ੍ਹਾਂ ਦੇ ਪਤੀ ਸੁਰਿੰਦਰ ਸਿੰਘ ਅਤੇ ਪੁੱਤਰ ਅਵਰਾਜ਼ ਸਿੰਘ ਵੀ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ

Advertisement
Advertisement