ਸੰਦੇਸ਼ਖਲੀ ਮਾਮਲਾ: ਹਾਈ ਕੋਰਟ ਵੱਲੋਂ ਸੁਣਵਾਈ 17 ਤੱਕ ਮੁਲਤਵੀ
06:26 AM May 15, 2024 IST
Advertisement
ਕੋਲਕਾਤਾ:
Advertisement
ਕਲਕੱਤਾ ਹਾਈ ਕੋਰਟ ਨੇ ਸੰਦੇਸ਼ਖਲੀ ਮਾਮਲੇ ’ਚ ਅੱਜ ਭਾਜਪਾ ਆਗੂ ਗੰਗਾਧਰ ਕੋਇਲ ਦੀ ਪਟੀਸ਼ਨ ’ਤੇ ਸੁਣਵਾਈ 17 ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਭਾਜਪਾ ਆਗੂ ਨੇ ਸੰਦੇਸ਼ਖਲੀ ’ਚ ਮਹਿਲਾਵਾਂ ਦੇ ਜਿਨਸੀ ਸ਼ੋਸ਼ਣ ਨਾਲ ਸਬੰਧਤ ਕਥਿਤ ਸਟਿੰਗ ਵੀਡੀਓ ਦੀ ਜਾਂਚ ਸੀਬੀਆਈ ਨੂੰ ਤਬਦੀਲ ਕਰਨ ਦੀ ਮੰਗ ਕੀਤੀ ਸੀ। ਪੱਛਮੀ ਬੰਗਾਲ ਸਰਕਾਰ ਵੱਲੋਂ ਪੇਸ਼ ਐਡਵੋਕੇਟ ਜਨਰਲ ਕਿਸ਼ੋਰ ਦੱਤਾ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਜਸਟਿਸ ਜੈ ਸੇਨਗੁਪਤਾ ਨੂੰ ਦੱਸਿਆ ਕਿ ਇੱਕ ਔਰਤ ਵੱਲੋਂ ਸੁਪਰੀਮ ਕੋਰਟ ਵਿੱਚ ਇਸ ਸਬੰਧ ਵਿਚ ਅਰਜ਼ੀ ਦਾਇਰ ਕੀਤੀ ਗਈ ਹੈ। ਇਸ ਮਗਰੋਂ ਜਸਟਿਸ ਸੇਨਗੁਪਤਾ ਨੇ ਨਿਰਦੇਸ਼ ਦਿੱਤਾ ਕਿ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਮੁੜ ਕੀਤੀ ਜਾਵੇਗੀ। -ਪੀਟੀਆਈ
Advertisement