ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਦੇਸ਼ਖਲੀ ਸੰਕਟ: ਐੱਸਟੀ ਕਮਿਸ਼ਨ ਨੇ ਬੰਗਾਲ ਸਰਕਾਰ ਕੋਲੋਂ ਰਿਪੋਰਟ ਮੰਗੀ

07:11 AM Feb 22, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਕੋਲਕਾਤਾ/ਨਵੀਂ ਦਿੱਲੀ, 21 ਫਰਵਰੀ
ਕੌਮੀ ਜਨਜਾਤੀ ਕਮਿਸ਼ਨ (ਐੱਨਸੀਐੱਸਟੀ) ਨੇ ਤ੍ਰਿਣਮੂਲ ਕਾਂਗਰਸ ਦੇ ਸਥਾਨਕ ਆਗੂਆਂ ਖ਼ਿਲਾਫ਼ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਉੱਤਰੀ 24 ਪਰਗਨਾ ਜ਼ਿਲ੍ਹੇ ਵਿੱਚ ਪੈਂਦੇ ਸੰਦੇਸ਼ਖਲੀ ’ਚ ਚੱਲ ਰਹੇ ਸੰਕਟ ਸਬੰਧੀ ਪੱਛਮੀ ਬੰਗਾਲ ਦੇ ਮੁੱਖ ਸਕੱਤਰ ਬੀ.ਪੀ. ਗੋਪਾਲਿਕਾ ਅਤੇ ਕਾਰਜਕਾਰੀ ਡੀਜੀਪੀ ਰਾਜੀਵ ਕੁਮਾਰ ਕੋਲੋਂ ਰਿਪੋਰਟ ਮੰਗੀ ਹੈ।
ਐੱਨਸੀਐੱਸਟੀ ਨੇ ਸੂਬਾ ਸਕੱਤਰੇਤ ਨੂੰ ਇਹ ਵੀ ਸੂਚਿਤ ਕਰ ਦਿੱਤਾ ਹੈ ਕਿ ਕਮਿਸ਼ਨ ਦੀ ਇਕ ਫੀਲਡ-ਨਿਰੀਖਣ ਟੀਮ ਵੀਰਵਾਰ ਨੂੰ ਸੰਦੇਸ਼ਖਲੀ ਦਾ ਦੌਰਾ ਕਰੇਗੀ। ਸੂਬੇ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਲਿਖੇ ਇਕ ਪੱਤਰ ਵਿੱਚ ਕਮਿਸ਼ਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜੇਕਰ ਅਗਲੇ 72 ਘੰਟਿਆਂ ਵਿੱਚ ਸੰਦੇਸ਼ਖਲੀ ਸੰਕਟ ਬਾਰੇ ਇਕ ਵਿਸਥਾਰਤ ਰਿਪੋਰਟ ਮੁਹੱਈਆ ਨਹੀਂ ਕੀਤੀ ਜਾਂਦੀ ਹੈ ਤਾਂ ਦੋਹਾਂ ਅਧਿਕਾਰੀਆਂ ਨੂੰ ਨਿੱਜੀ ਤੌਰ ’ਤੇ ਨਵੀਂ ਦਿੱਤੀ ਸਥਿਤ ਕਮਿਸ਼ਨ ਦੇ ਦਫ਼ਤਰ ਵਿੱਚ ਪੇਸ਼ ਹੋਣਾ ਪਵੇਗਾ। ਕਮਿਸ਼ਨ ਨੇ ਸੰਦੇਸ਼ਖਲੀ ਵਿੱਚ ਜਿਨਸੀ ਸ਼ੋਸ਼ਣ ਦੀਆਂ ਸ਼ਿਕਾਇਤਾਂ ਸਬੰਧੀ ਸੂਬਾ ਸਰਕਾਰ ਵੱਲੋਂ ਉਠਾਏ ਗਏ ਕਦਮਾਂ ਦੇ ਵੇਰਵੇ ਮੰਗੇ ਹਨ। ਐੱਨਸੀਐੱਸਟੀ ਇਸ ਮਾਮਲੇ ਵਿੱਚ ਦਖ਼ਲ ਦੇਣ ਵਾਲਾ ਚੌਥਾ ਕੌਮੀ ਕਮਿਸ਼ਨ ਹੈ।
ਇਸੇ ਦੌਰਾਨ ਨਵੀਂ ਦਿੱਲੀ ਵਿੱਚ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਭਾਜਪਾ ਹੈੱਡਕੁਆਰਟਰ ’ਚ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਤ੍ਰਿਣਮੂਲ ਕਾਂਗਰਸ ਦੀ ਸਰਕਾਰ ਨੇ ਪੱਛਮੀ ਬੰਗਾਲ ਦੇ ਲੋਕਾਂ ’ਤੇ ਅੱਤਿਆਚਾਰ ਕਰਨ ਦੇ ਮਾਮਲੇ ਵਿੱਚ ਪਿਛਲੀ ਸੀਪੀਆਈ (ਐੱਮ) ਦੀ ਸਰਕਾਰ ਨੂੰ ਵੀ ਪਿੱਛੇ ਛੱਡ ਦਿੱਤਾ ਹੈ ਅਤੇ ਲੋਕ ਸਭਾ ਚੋਣਾਂ ਵਿੱਚ ਜਨਤਾ ਸੂਬੇ ਦੀ ਸੱਤਾਧਾਰੀ ਧਿਰ ਨੂੰ ਕਰਾਰਾ ਜਵਾਬ ਦੇਵੇਗੀ। ਸੰਦੇਸ਼ਖਲੀ ਵਿੱਚ ਔਰਤਾਂ ਦੇ ਕਥਿਤ ਜਿਨਸੀ ਸ਼ੋਸ਼ਣ ਦਾ ਮੁੱਦਾ ਉਠਾਉਂਦੇ ਹੋਏ ਭਾਜਪਾ ਆਗੂ ਨੇ ਕਾਂਗਰਸ ਅਤੇ ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਆ’ ਦੇ ਹੋਰ ਭਾਈਵਾਲਾਂ ਦੀ ਆਲੋਚਨਾ ਕੀਤੀ ਅਤੇ ਇਸ ਮਾਮਲੇ ’ਤੇ ਉਨ੍ਹਾਂ ਦੀ ਚੁੱਪ ’ਤੇ ਵੀ ਸਵਾਲ ਉਠਾਏ।
ਇਸੇ ਦੌਰਾਨ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਉਨ੍ਹਾਂ ਖ਼ਬਰਾਂ ਸਬੰਧੀ ਪੱਛਮੀ ਬੰਗਾਲ ਦੀ ਸਰਕਾਰ ਤੇ ਸੂਬੇ ਦੇ ਪੁਲੀਸ ਮੁਖੀ ਨੂੰ ਨੋਟਿਸ ਭੇਜਿਆ ਹੈ ਜਿਨ੍ਹਾਂ ਵਿੱਚ ਸੰਦੇਸ਼ਖਲੀ ’ਚ ਜਾਰੀ ਹਿੰਸਾ ਕਾਰਨ ‘ਮਨੁੱਖੀ ਅਧਿਕਾਰਾਂ ਦੀ ਲਗਾਤਾਰ ਉਲੰਘਣਾ’ ਹੋਣ ਦਾ ਦੋਸ਼ ਲਗਾਇਆ ਗਿਆ ਹੈ। ਇਹ ਜਾਣਕਾਰੀ ਅੱਜ ਅਧਿਕਾਰੀਆਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਮਿਸ਼ਨ ਨੇ ਸੰਦੇਸ਼ਖਲੀ ਵਿੱਚ ਆਪਣੀ ਟੀਮ ਤਾਇਨਾਤ ਕਰਨ ਦਾ ਫੈਸਲਾ ਵੀ ਲਿਆ ਹੈ। -ਪੀਟੀਆਈ

Advertisement

ਡੀਜੀਪੀ ਵੱਲੋਂ ਸੰਦੇਸ਼ਖਲੀ ਦਾ ਦੌਰਾ

ਪੱਛਮੀ ਬੰਗਾਲ ਦੇ ਡੀਜੀਪੀ ਰਾਜੀਵ ਕੁਮਾਰ ਵੱਲੋਂ ਇਲਾਕੇ ਵਿੱਚ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਦੁਪਹਿਰ ਵੇਲੇ ਸੰਦੇਸ਼ਖਲੀ ਦਾ ਦੌਰਾ ਕੀਤਾ ਗਿਆ। ਪੁਲੀਸ ਵਿਭਾਗ ਦੇ ਇਕ ਸੂਤਰ ਨੇ ਦੱਸਿਆ ਕਿ ਔਰਤਾਂ ਦੇ ਕਥਿਤ ਜਿਨਸੀ ਸ਼ੋਸ਼ਣ ਖ਼ਿਲਾਫ਼ ਸ਼ੁਰੂ ਹੋਏ ਪ੍ਰਦਰਸ਼ਨਾਂ ਤੋਂ ਬਾਅਦ ਪਹਿਲੀ ਵਾਰ ਇਲਾਕੇ ਦੇ ਦੌਰੇ ’ਤੇ ਪਹੁੰਚੇ ਡੀਜੀਪੀ ਰਾਜੀਵ ਕੁਮਾਰ ਦੇ ਨਾਲ ਏਡੀਜੀ ਦੱਖਣੀ ਬੰਗਾਲ ਸੁਪ੍ਰਤਿਮ ਸਰਕਾਰ ਸਣੇ ਹੋਰ ਸੀਨੀਅਰ ਪੁਲੀਸ ਅਧਿਕਾਰੀ ਵੀ ਮੌਜੂਦ ਸਨ। ਡੀਜੀਪੀ ਸੰਦੇਸ਼ਖਲੀ ਪੁਲੀਸ ਥਾਣੇ ਪਹੁੰਚੇ ਅਤੇ ਉੱਥੇ ਮੀਟਿੰਗਾਂ ਕੀਤੀਆਂ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡੀਜੀਪੀ ਨੇ ਕਿਹਾ, ‘‘ਪਹਿਲਾਂ ਮੈਨੂੰ ਖੇਤਰ ਦਾ ਦੌਰਾ ਕਰ ਲੈਣ ਦਿਓ, ਉਸ ਤੋਂ ਬਾਅਦ ਮੈਂ ਤੁਹਾਡੇ ਨਾਲ ਗੱਲ ਕਰਾਂਗਾ।’’ -ਪੀਟੀਆਈ

Advertisement
Advertisement
Advertisement