ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਦੇਸ਼ਖਲੀ: ਕਲਕੱਤਾ ਹਾਈ ਕੋਰਟ ਵੱਲੋਂ ਸੁਣਵਾਈ ਮੁਲਤਵੀ

06:27 AM May 14, 2024 IST

ਕੋਲਕਾਤਾ, 13 ਮਈ
ਕਲਕੱਤਾ ਹਾਈ ਕੋਰਟ ਨੇ ਸੰਦੇਸ਼ਖਲੀ ਵਿਚ ਮਹਿਲਾਵਾਂ ਦੇ ਜਿਨਸੀ ਸ਼ੋਸ਼ਣ ਨਾਲ ਸਬੰਧਤ ਕਥਿਤ ਸਟਿੰਗ ਵੀਡੀਓ ਦੀ ਜਾਂਚ ਸੀਬੀਆਈ ਨੂੰ ਤਬਦੀਲ ਕੀਤੀ ਜਾਣ ਦੀ ਮੰਗ ਕਰਦੀ ਭਾਜਪਾ ਆਗੂ ਗੰਗਾਧਰ ਕੋਇਲ ਦੀ ਪਟੀਸ਼ਨ ’ਤੇ ਸੁਣਵਾਈ ਮੰਗਲਵਾਰ ਤੱਕ ਮੁਲਤਵੀ ਕਰ ਦਿੱਤੀ ਹੈ।
ਜਸਟਿਸ ਜੈ ਸੇਨਗੁਪਤਾ ਨੇ ਕਿਹਾ ਕਿ ਕੋਇਲ ਦੀ ਪਟੀਸ਼ਨ ’ਤੇ ਮੰਗਲਵਾਰ ਨੂੰ ਸੁਣਵਾਈ ਹੋਵੇਗੀ। ਦਰਿਆਈ ਇਲਾਕੇ ਸੰਦੇਸ਼ਖਲੀ ਨਾਲ ਸਬੰਧਤ ਭਾਜਪਾ ਆਗੂ ਨੇ ਪਟੀਸ਼ਨ ਵਿਚ ਦਾਅਵਾ ਕੀਤਾ ਕਿ ਤਕਨਾਲੋਜੀ ਦੀ ਮਦਦ ਨਾਲ ਤਿਆਰ ਉਨ੍ਹਾਂ ਦੀ ਆਵਾਜ਼ ਦੀ ਨਕਲ ਵਾਲੀ ਵੀਡੀਓਜ਼ ਸਰਕੁਲੇਟ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਉਨ੍ਹਾਂ ਨੂੰ ਬਦਨਾਮ ਕੀਤਾ ਜਾ ਸਕੇ। ਕੋਇਲ ਨੇ ਕਿਹਾ ਕਿ ਅਜਿਹੀਆਂ ਵੀਡੀਓਜ਼ ਜ਼ਰੀਏ ਸੰਦੇਸ਼ਖਲੀ ਵਿਚ ਤਣਾਅ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਭਾਜਪਾ ਆਗੂ ਨੇ ਕਿਹਾ ਕਿ ਉਹ ਆਪਣੀ ਸੁਰੱਖਿਆ ਨੂੰ ਲੈ ਕੇ ਖਤਰਾ ਮਹਿਸੂਸ ਕਰ ਰਿਹਾ ਹੈ, ਜਿਸ ਕਰਕੇ ਕੋਰਟ ਤੋਂ ਮੰਗ ਕਰਦਾ ਹੈ ਕਿ ਉਸ ਨੂੰ ਕੇਂਦਰੀ ਬਲਾਂ ਦੀ ਸੁਰੱਖਿਆ ਦਿੱਤੀ ਜਾਵੇ।
ਸੱਤਾਧਾਰੀ ਤ੍ਰਿਣਮੂਲ ਕਾਂਗਰਸ ਨੇ ਅਜੇ ਹਾਲ ਹੀ ਵਿਚ ਪੱਛਮੀ ਬੰਗਾਲ ਵਿੱਚ ਕਥਿਤ ਸਟਿੰਗ ਅਪਰੇਸ਼ਨ ਵਾਲੀ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿਚ ਭਾਜਪਾ ਆਗੂ ਵੀ ਨਜ਼ਰ ਆਉਂਦਾ ਹੈ। ਪਟੀਸ਼ਨਰ ਨੇ ਦਾਅਵਾ ਕੀਤਾ ਕਿ ਉਹ ਇਸ ਵੀਡੀਓ ਵਿਚ ਕਥਿਤ ਤੌਰ ’ਤੇ ਆਪਣੀ ਫ਼ਰਜ਼ੀ ਆਵਾਜ਼ ਵਰਤਣ ਨੂੰ ਲੈ ਕੇ ਪਹਿਲਾਂ ਹੀ ਸੀਬੀਆਈ ਨੂੰ ਮਿਲ ਚੁੱਕਿਆ ਹੈ।
ਸੀਬੀਆਈ ਕਲਕੱਤਾ ਹਾਈ ਕੋਰਟ ਵੱਲੋਂ ਪਹਿਲਾਂ ਜਾਰੀ ਹੁਕਮਾਂ ਤਹਿਤ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਸੰਦੇਸ਼ਖਲੀ ਵਿਚ ਮਹਿਲਾਵਾਂ ਨਾਲ ਕਥਿਤ ਜਿਨਸੀ ਸ਼ੋਸ਼ਣ ਅਤੇ ਜ਼ਮੀਨਾਂ ’ਤੇ ਜਬਰੀ ਕਬਜ਼ੇ ਨਾਲ ਸਬੰਧਤ ਕੇਸਾਂ ਦੀ ਜਾਂਚ ਕਰ ਰਹੀ ਹੈ। -ਪੀਟੀਆਈ

Advertisement

Advertisement