Sandhya theatre tragedy: ਪੁਲੀਸ ਸਾਹਮਣੇ ਪੇਸ਼ ਹੋਇਆ ਅਦਾਕਾਰ Allu Arjun
ਹੈਦਰਾਬਾਦ, 24 ਦਸੰਬਰ
ਮਸ਼ਹੂਰ ਤੇਲਗੂ ਅਦਾਕਾਰ ਅੱਲੂ ਅਰਜੁਨ(Allu Arjun) 4 ਦਸੰਬਰ ਨੂੰ ‘Pushpa 2’ ਦੀ ਸਕਰੀਨਿੰਗ ਦੌਰਾਨ ਮਚੀ ਭਗਦੜ ਵਿੱਚ ਇੱਕ ਔਰਤ ਦੀ ਮੌਤ ਦੇ ਸਬੰਧਤ ਮਾਮਲੇ ਵਿੱਚ ਪੁੱਛਗਿੱਛ ਲਈ ਮੰਗਲਵਾਰ ਚਿੱਕੜਪੱਲੀ ਪੁਲੀਸ ਸਾਹਮਣੇ ਪੇਸ਼ ਹੋਇਆ।
ਇਸ ਦੇ ਮੱਦੇਨਜ਼ਰ ਅੱਜ ਸਵੇਰੇ 11 ਵਜੇ ਪੁਲੀਸ ਨੇ ਉਸਦੀ ਰਿਹਾਇਸ਼ ਦੇ ਨਾਲ-ਨਾਲ ਚਿੱਕੜਪੱਲੀ ਥਾਣੇ ਦੀ ਸੁਰੱਖਿਆ ਵਧਾ ਦਿੱਤੀ ਸੀ। ਇਸ ਦੌਰਾਨ ਪੁਲੀਸ ਸਟੇਸ਼ਨ ਦੇ ਨੇੜੇ ਆਉਣ ਵਾਲੀਆਂ ਸੜਕਾਂ 'ਤੇ ਆਵਾਜਾਈ ਦੀ ਆਵਾਜਾਈ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਕੇਸ ਵਿਚ ਅੱਲੂ ਅਰਜੁਨ ਨੇ ਪਹਿਲਾਂ ਹੀ ਕਿਹਾ ਹੈ ਕਿ ਉਹ ਜਾਂਚ ਵਿੱਚ ਸਹਿਯੋਗ ਕਰੇਗਾ।
ਇਹ ਨੋਟਿਸ ਪੁਲੀਸ ਕਮਿਸ਼ਨਰ ਸੀਵੀ ਆਨੰਦ ਵੱਲੋਂ ਥੀਏਟਰ ਵਿੱਚ ਵਾਪਰੀਆਂ ਘਟਨਾਵਾਂ ਨੂੰ ਦਰਸਾਉਂਦਾ ਇੱਕ ਵੀਡੀਓ ਜਾਰੀ ਕਰਨ ਤੋਂ ਇੱਕ ਦਿਨ ਬਾਅਦ ਆਇਆ ਹੈ। ਜ਼ਿਕਰਯੋਗ ਹੈ ਕਿ 4 ਦਸੰਬਰ ਨੂੰ ਹੈਦਰਾਬਾਦ ਦੇ ਸੰਧਿਆ ਥੀਏਟਰ (sandhya Theatre) ਵਿੱਚ ਭਗਦੜ ਦੌਰਾਨ ਇੱਕ 35 ਸਾਲਾ ਔਰਤ ਦੀ ਮੌਤ ਹੋ ਗਈ ਸੀ ਅਤੇ ਉਸ ਦਾ ਅੱਠ ਸਾਲਾ ਪੁੱਤਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਘਟਨਾ ਤੋਂ ਬਾਅਦ ਸਿਟੀ ਪੁਲੀਸ ਨੇ ਮ੍ਰਿਤਕ ਔਰਤ ਦੇ ਪਰਿਵਾਰ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਚਿੱਕੜਪੱਲੀ ਪੁਲੀਸ ਸਟੇਸ਼ਨ ’ਚ ਅੱਲੂ ਅਰਜੁਨ(Allu Arjun), ਉਸਦੀ ਸੁਰੱਖਿਆ ਟੀਮ ਅਤੇ ਥੀਏਟਰ ਪ੍ਰਬੰਧਨ ਦੇ ਖ਼ਿਲਾਫ਼ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ ਦਰਜ ਕਰ ਲਅਿਆ ਸੀ।
ਗ਼ੌਰਤਲਬ ਹੈ ਕਿ ਅਲੂ ਅਰਜੁਨ (Allu Arjun) ਜਿਸ ਨੂੰ ਦੋਸ਼ੀ ਨੰਬਰ 11 ਵਜੋਂ ਨਾਮਜ਼ਦ ਕੀਤਾ ਗਿਆ ਸੀ, ਨੂੰ 13 ਦਸੰਬਰ ਨੂੰ ਔਰਤ ਦੀ ਮੌਤ ਦੇ ਮਾਮਲੇ ਵਿਚ ਸਿਟੀ ਪੁਲੀਸ ਨੇ ਗ੍ਰਿਫਤਾਰ ਕੀਤਾ ਸੀ ਪਰ ਤੇਲੰਗਾਨਾ ਹਾਈ ਕੋਰਟ ਨੇ ਉਸੇ ਦਿਨ ਉਸ ਨੂੰ ਚਾਰ ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ ਜਿਸ ਉਪਰੰਤ ਅਦਾਕਾਰ ਨੂੰ 14 ਦਸੰਬਰ ਸਵੇਰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਸੀ। -ਪੀਟੀਆਈ