For the best experience, open
https://m.punjabitribuneonline.com
on your mobile browser.
Advertisement

ਸਿਮਰਨਜੀਤ ਸਿੰਘ ਮਾਨ ਵੱਲੋਂ ਸੰਗਤ ਦਰਸ਼ਨ

07:35 AM Apr 04, 2024 IST
ਸਿਮਰਨਜੀਤ ਸਿੰਘ ਮਾਨ ਵੱਲੋਂ ਸੰਗਤ ਦਰਸ਼ਨ
ਸੰਗਤ ਦਰਸ਼ਨ ਦੌਰਾਨ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ।
Advertisement

ਕੁਲਦੀਪ ਸੂਦ
ਹੰਢਿਆਇਆ, 3 ਅਪਰੈਲ
ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਅੱਜ ਜ਼ਿਲ੍ਹਾ ਬਰਨਾਲਾ ਦੇ ਦੌਰੇ ਦੌਰਾਨ ਸੰਘੇੜਾ, ਹੰਢਿਆਇਆ, ਚੁੰਗਾ ਕੋਠੇ, ਸੇਖਾ, ਕੱਟੂ ਤੇ ਭੱਠਲਾਂ ਵਿੱਚ ਸੰਗਤ ਦਰਸ਼ਨ ਕੀਤੇ ਗਏ| ਇਸ ਤੋਂ ਪਹਿਲਾਂ ਇਨ੍ਹਾਂ ਪਿੰਡਾਂ ਵਿੱਚ ਪਹੁੰਚਣ ’ਤੇ ਲੋਕਾਂ ਨੇ ਸਿਮਰਨਜੀਤ ਸਿੰਘ ਮਾਨ ਦਾ ਭਰਵਾਂ ਸਵਾਗਤ ਕੀਤਾ| ਇਸ ਦੌਰਾਨ ਲੋਕ ਸਭਾ ਮੈਂਬਰ ਨੇ ਲੋਕਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ ਧਿਆਨ ਨਾਲ ਸੁਣਨ ਮਗਰੋਂ ਭਰੋਸਾ ਦਿੱਤਾ ਕਿ ਹਲਕੇ ਦੇ ਲੋਕਾਂ ਵੱਲੋਂ ਜੋ ਵੀ ਮਸਲੇ ਧਿਆਨ ਵਿੱਚ ਲਿਆਂਦੇ ਗਏ ਹਨ, ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ|
ਵੱਖ-ਵੱਖ ਪਿੰਡਾਂ ਵਿੱਚ ਹੋਏ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਹਲਕੇ ਦਾ ਬਹੁਪੱਖੀ ਵਿਕਾਸ ਅਤੇ ਲੋਕਾਂ ਦੀ ਹਰ ਸਮੱਸਿਆ ਹੱਲ ਕਰਵਾਉਣ ਉਨ੍ਹਾਂ ਦੀ ਜ਼ਿੰਮੇਵਾਰੀ ਹੈ| ਉਨ੍ਹਾਂ ਆਪਣੇ ਪਿਛਲੇ ਡੇਢ ਸਾਲ ਦੇ ਕਾਰਜਕਾਲ ਦਾ ਲੇਖਾ-ਜੋਖਾ ਪੇਸ਼ ਕਰਦੇ ਹੋਏ ਦੱਸਿਆ ਕਿ ਸੰਸਦੀ ਕੋਟੇ ਤਹਿਤ ਮਿਲੀ ਕਰੀਬ 10 ਕਰੋੜ ਰੁਪਏ ਦੀ ਰਾਸ਼ੀ ਹਲਕੇ ਦੇ ਸਾਰੇ ਵਰਗਾਂ ਵਿੱਚ ਬਗੈਰ ਪੱਖਪਾਤ ਤੋਂ ਵੰਡੀ ਗਈ ਹੈ| ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਿਰੋਧੀ ਸਿਆਸੀ ਪਾਰਟੀਆਂ ਦੇ ਗੁਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿੰਦੇ ਹੋਏ ਆਪਣੀ ਵੋਟ ਦਾ ਸੋਚ ਸਮਝ ਕੇ ਇਸਤੇਮਾਲ ਕਰਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ, ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਹਰਬੰਸ ਸਿੰਘ ਸਲੇਮਪੁਰ, ਗੁਰਜੰਟ ਸਿੰਘ ਕੱਟੂ ਤੇ ਗੁਰਪ੍ਰੀਤ ਸਿੰਘ ਖੁੱਡੀ ਆਦਿ ਹਾਜ਼ਰ ਸਨ।

Advertisement

Advertisement
Author Image

Advertisement
Advertisement
×