For the best experience, open
https://m.punjabitribuneonline.com
on your mobile browser.
Advertisement

ਇਤਿਹਾਸਕ ਗੁਰਦੁਆਰਿਆਂ ਦੀ ਯਾਤਰਾ ਲਈ ਸੰਗਤ ਰਵਾਨਾ

10:08 AM Oct 26, 2023 IST
ਇਤਿਹਾਸਕ ਗੁਰਦੁਆਰਿਆਂ ਦੀ ਯਾਤਰਾ ਲਈ ਸੰਗਤ ਰਵਾਨਾ
ਨਵੀਂ ਦਿੱਲੀ ਵਿੱਚ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਹੁੰਦੀ ਹੋਈ ਸੰਗਤ।
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਅਕਤੂਬਰ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ, ਜਨਰਲ ਸਕੱਤਰ ਮਨਜੀਤ ਸਿੰਘ ਖੰਨਾ ਨੇ ਦੱਸਿਆ ਕਿ ਰਾਜੌਰੀ ਗਾਰਡਨ ਦੀ ਸੰਗਤ ਨੂੰ ਦਿੱਲੀ ਅਤੇ ਦਿੱਲੀ ਤੋਂ ਬਾਹਰਲੇ ਗੁਰਧਾਮਾਂ ਦੇ ਦਰਸ਼ਨ ਕਰਾਉਣ ਲਈ ਬੱਸ ਸੇਵਾ ਜਾਰੀ ਹੈ।
ਹਰਮਨਜੀਤ ਸਿੰਘ ਨੇ ਦੱਸਿਆ ਕਿ ਇਸ ਵਾਰ ਮਥੁਰਾ ਦੇ ਗੁਰਦੁਆਰਾ ਗੁਰੂ ਨਾਨਕ ਬਗੀਚੀ, ਆਗਰਾ ਦੇ ਗੁਰਦੁਆਰਾ ਗੁਰੂ ਕਾ ਤਾਲ ਅਤੇ ਗਵਾਲੀਅਰ ਦੇ ਗੁਰਦੁਆਰਾ ਬੰਦੀਛੋੜ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਬੱਸਾਂ ਰਾਹੀਂ ਭੇਜਿਆ ਗਿਆ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ, ਆਨੰਦਪੁਰ ਸਾਹਿਬ ਸਮੇਤ ਕਈ ਗੁਰਧਾਮਾਂ ਦੇ ਦਰਸ਼ਨ ਕਰਵਾਏ ਗਏ ਸਨ। ਉਨ੍ਹਾਂ ਦੱਸਿਆ ਕਿ ਇਹ ਸਾਰੇ ਕਾਰਜ ’ਚ ਰਾਜੌਰੀ ਗਾਰਡਨ ਗੁਰਦੁਆਰੇ ਵੱਲੋਂ ਸੰਗਤ ਲਈ ਬੱਸ ਸੇਵਾ, ਲੰਗਰ, ਰਿਹਾਇਸ਼ ਆਦਿ ਦੇ ਪ੍ਰਬੰਧ ਕੀਤੇ ਜਾਂਦੇ ਹਨ।
ਉਨ੍ਹਾਂ ਦੱਸਿਆ ਕਿ ਬਹੁਤ ਜਲਦ ਹੀ ਸੰਗਤਾਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਾਉਣ ਲਈ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ, ਜਿਸ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ ਤਾਂ ਕਿ ਜੋ ਵੀ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਇੱਛੁਕ ਹੈ ਉਹ ਆਪਣੇ ਕਾਗਜ਼ਾਤ ਤਿਆਰ ਕਰਵਾ ਸਕੇ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਭਾਟੀਆ, ਖਜ਼ਾਨਚੀ ਪ੍ਰੀਤ ਪ੍ਰਤਾਪ ਸਿੰਘ, ਹਰਜੀਤ ਸਿੰਘ ਰਾਜਾ ਬਖਸ਼ੀ, ਹਰਨੇਕ ਸਿੰਘ ਆਦਿ ਮੌਜੂਦ ਸਨ, ਜਨਿ੍ਹਾਂ ਵੱਲੋਂ ਸੰਗਤਾਂ ਨੂੰ ਰਵਾਨਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਗੁਰਦੁਆਰਾ ਰਾਜੌਰੀ ਗਾਰਡਨ ਵਿੱਚ ਸੰਗਤ ਨੂੰ ਗੁਰੂ ਘਰਾਂ ਦੇ ਦਰਸ਼ਨ ਕਰਵਾਉਣ ਲਈ ਲਗਾਤਾਰ ਸੇਵਾ ਕੀਤੀ ਜਾ ਰਹੀ ਹੈ।

Advertisement

Advertisement
Advertisement
Author Image

sukhwinder singh

View all posts

Advertisement